Saturday, April 20, 2024

ਝੋਨੇ ਦੀ ਖਰੀਦ ਸੰਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲ ਨਹੀਂ ਆਉਣ ਦੇਵੇਗੀ ਕੈਪਟਨ ਸਰਕਾਰ – ਗਾਗੋਵਾਲ

ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ੱਕੈਪਟਨ ਸਰਕਾਰ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ PPN3110201816ਦੇਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਵੱਖ ਵੱਖ ਪਿੰਡਾਂ ਫਫੜੇ ਭਾਈਕੇ, ਕਿਸ਼ਨਗੜ੍ਹ ਫਰਵਾਹੀ, ਖਾਰਾ ਆਦਿ ਮੰਡੀਆਂ ਦੇ ਦੌਰੇ ਮੌਕੇ ਕੀਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਝੋਨੇ ਦੀ ਸੁਚੱਜੇ ਢੰਗ ਨਾਲ ਖਰੀਦ ਕਰਵਾਉਂਣ ਲਈ ਯਤਨਸੀਲ ਹਨ ਉਹਨਾਂ ਵਲੋਂ ਸਾਰੀਆਂ ਹੀ ਖਰੀਦ ਏਜੰਸ਼ੀਆਂ ਨੂੰ ਝੋਨੇ ਦੀ ਖਰੀਦ ਪੂਰੀ ਤਨਦੇਹੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।ਜੇਕਰ ਫਿਰ ਵੀ ਕਿਸੇ ਕਿਸ਼ਮ ਦੀ ਖਰੀਦ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲ ਦੇਅ ਧਾਰ ਤੇ ਹੱਲ ਕਰਵਾਉਣਗੇ।ਉਹਨਾਂ ਵੱਖ ਵੱਖ ਮੰਡੀਆਂ ਵਿੱਚ ਕਿਸ਼ਾਨਾਂ ਤੇ ਆੜ੍ਹਤੀਆਂ ਦੀ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਮੌਕੇ ਤੇ ਹੱਲ ਕੀਤਾ।
      ਇਸ ਮੌਕੇ ਪਰ ਉਹਨਾਂ ਨਾਲ ਬਲਾਕ ਪ੍ਰਧਾਨ ਸੁਖਦਰਸ਼ਨ ਸਿੰਘ ਖਾਰਾ, ਨਾਜਰ ਸਿੰਘ ਪੰਚ ਜੁਗਲਾ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ, ਗੁਲਾਬ ਸਿੰਘ, ਨਿਧਾਨ ਸਿੰਘ, ਮਨਪ੍ਰੀਤ ਸਿੰਘ, ਮਹਿੰਦਰ ਸਿੰਘ ਆਦਿ ਸ਼ਾਮਲ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply