Friday, March 29, 2024

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਵਲੋਂ ਰੋਸ ਧਰਨਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਖਿਲਾਫ ਸ੍ਰੋਮਣੀ PPN0111201812ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅੱਜ ਅੰਮ੍ਰਿਤਸਰ ਵਿਖੇ ਰੋਸ ਧਰਨਾ ਦਿੰਦਿਆਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ (ਗੁ: ਬਾਬਾ ਗੁਰਬਖਸ਼ ਸਿੰਘ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ।ਇਸ ਮੌਕੇ ਨਵੰਬਰ ’84 ਦੇ ਨਿਰਦੋਸ਼ ਸਿਖਾਂ ਦੇ ਕਤਲੇਆਮ ਨਾਲ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਇਨਸਾਫ ਲਈ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ, ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਹੋਈਆਂ ਬੀਅਦਬੀ ਦੀਆਂ ਸਮੂਹ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਕਾਂਗਰਸ ਸਰਕਾਰ ਵਲੋਂ ਸਕੂਲੀ ਇਤਿਹਾਸਕ ਪਾਠ ਪੁਸਤਕਾਂ ਵਿਚ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਅਤੇ ਇਸ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਵਾਲਿਆਂ ਨੁੰ ਸਜਾਵਾਂ ਦੇਣ ਪ੍ਰਤੀ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਗਿਆਨੀ ਹਰਵਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਦਿਤਾ ਗਿਆ।ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।  
ਉਪਰੰਤ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਨਸਾਫ ਦੀ ਖਾਤਰ ਦਰ-ਦਰ ਭਟਕ ਰਹੇ ਨਵੰਬਰ ’84 ਦੀ ਸਿੱਖ ਨਸਲਕੁਸ਼ੀ ਤੋਂ ਪ੍ਰਭਾਵਿਤ ਸਾਰੇ ਪਰਿਵਾਰਾਂ ਨੂੰ ਇਨਸਾਫ ਦੇਣ ਅਤੇ ਦੋਸ਼ੀਆਂ ਕਾਂਗਰਸੀ ਆਗੂਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ।ਬਾਦਲ ਨੇ ਹੁਣ ਤਕ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਸਾਰੇ ਦੋਸ਼ੀਆਂ ਨੂੰ ਸਜਾਵਾਂ ਦੇਣ ਅਤੇ ਕਾਗਰਸ ਸਰਕਾਰ ਵਲੋਂ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਨੂੰ ਗਲਤ ਰੰਗਤ ’ਚ ਵਿਦਿਆਰਥੀਆਂ ਨੂੰ ਪੜਾਉਣ ਦੀ ਸਖਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ ਅਤੇ ਕਿਤਾਬ ਤਿਆਰ ਕਰਨ ਵਾਲੀ ਕਮੇਟੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।ਉਹਨਾਂ ਦਸਿਆ ਕਿ ਰੋਸ ਧਰਨਾ ਦੋ ਦਿਨ ਚੱਲੇਗਾ, ਦੂਜੇ ਦਿਨ ਸ੍ਰੋ੍ਰਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਧਰਨੇ ਦੀ ਅਗਵਾਈ ਕਰਨਗੇ।  
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਖ ਨਸਲਕੁਸ਼ੀ ’ਚ ਗਾਂਧੀ ਪਰਿਵਾਰ ਅਤੇ ਰਾਜੀਵ ਗਾਂਧੀ ਨੁੰ ਕਿਸੇ ਵੀ ਹਾਲਤ ’ਚ ਬਰੀ ਨਹੀਂ ਕੀਤਾ ਜਾ ਸਕਦਾ।ਉਹਨਾਂ ਸੁਪਰੀਮ ਕੋਰਟ ਦੇ ਆਉਣ ਵਾਲੇ ਫੈਸਲਿਆਂ ’ਚ ਇਨਸਾਫ ਦੀ ਉਮੀਦ ਲਗਾਈ ਹੈ।ਉਹਨਾਂ ਕਿਹਾ ਕਿ ਜੂਨ ’84 ’ਚ ਉਸ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਗਿਆ, ਉਸ ਵਕਤ ਵੀ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2500 ਪਾਵਨ ਸਰੂਪ ਅਗਨ ਭੇਟ ਕਰਦਿਆਂ ਬੇਅਦਬੀ ਕੀਤੀ ਗਈ।
ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਗੁਲਜਾਰ ਸਿੰਘ ਰਣੀਕੇ, ਜਨਰਲ ਸਕਤਰ ਹਰਮੀਤ ਸਿੰਘ ਸੰਧੂ, ਜ: ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਬੀਬੀ ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਵੀਰ ਸਿੰਘ ਲੋਪੋਕੇ,ਵਿਰਸਾ ਸਿੰੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਡਾ: ਦਲਬੀਰ ਸਿੰਘ ਵੇਰਕਾ, ਲਖਬੀਰ ਸਿੰਘ ਲੋਧੀਨੰਗਲ, ਗੁਰਬਚਨ ਸਿੰਘ ਬਬੇਹਾਲੀ, ਸਰਬਜੀਤ ਸਿੰਘ ਮਕੜ, ਕਿਰਨਬੀਰ ਸਿੰਘ ਕੰਗ, ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਤਲਬੀਰ ਸਿੰਘ ਗਿਲ, ਗੁਰਪ੍ਰਤਾਪ ਸਿੰਘ ਟਿਕਾ, ਜੋਧ ਸਿੰਘ ਸਮਰਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਗੁਰਬਚਨ ਸਿੰਘ ਕਰਮੂਵਾਲ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿਟੇਵਡ, ਹਰਜਾਪ ਸਿੰਘ ਸੁਲਤਾਨਵਿੰਡ, ਡਾ: ਰੂਪ ਸਿੰਘ ਮੁੱਖ ਸਕਤਰ ਸ੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੁਖਤਾਰ ਸਿੰਘ ਮੈਨੇਜਰ, ਅਰਵਿੰਦਰਪਾਲ ਸਿੰਘ ਪਖੋਕੇ, ਮਗਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਬਿਕਰਮਜੀਤ ਕੋਟਲਾ, ਅਜੈਬੀਰ ਸਿੰਘ ਰੰਧਾਵਾ, ਰਾਣਾ ਰਣਬੀਰ ਲੋਪੋਕੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਨਦੀਪ ਸਿੰਘ ਏ ਆਰ, ਪੂਰਨ ਸਿੰਘ ਮਤੇਵਾਲ, ਅਮਰਜੀਤ ਸਿੰਘ ਭਲਾਈਪੁਰ, ਪ੍ਰੋ: ਸਰਚਾਂਦ ਸਿੰਘ, ਦਿਲਬਾਗ ਸਿੰਘ ਵਡਾਲੀ, ਸੁਖਵਿੰਦਰ ਸਿੰਘ ਤਨੇਲ, ਰਜਿੰਦਰ ਸਿੰਘ ਮਰਵਾਹਾ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸੁਖਵਿੰਦਰ ਸਿੰਘ ਨਾਗੋਕੇ, ਰਾਜਿੰਦਰ ਸਿੰਘ ਨਾਗੋਕੇ, ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿਘ ਭਾਟੀਆ, ਤਰਲੋਕ ਸਿੰਘ ਬਾਠ, ਸੁਖਦੇਵ ਚੰਡੋਕੇ, ਕੁਲਦੀਪ ਸਿੰਘ, ਠਾਕੁਰ ਸਿੰਘ, ਮਲਕੀਤ ਸਿੰਘ ਮਧਰਾ, ਅਮਰੀਕ ਸਿੰਘ ਹਰਗੋਬਿੰਦਪੁਰ, ਗੁਰਜੀਤ ਸਿੰਘ ਬਿਜਲੀਵਾਲ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਵਿੰਦਰ ਕੌਰ ਸਮੇਤ ਪੰਚ ਸਰਪੰਚ ਅਤੇ ਕੌਸਲਰ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply