Saturday, April 20, 2024

ਸਵ. ਗੁਰਦੀਪ ਪਹਿਲਵਾਨ ਦੀ ਲੜਕੀ ਨੂੰ ਸਿੱਧੂ, ਸੋਨੀ ਤੇ ਮੇਅਰ ਨੇ ਸਾਂਝੇ ਤੌਰ `ਤੇ ਦਿੱਤਾ ਨਿਯੁੱਕਤੀ ਪੱਤਰ

ਰੇਲ ਹਾਦਸੇ ਦੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 40000 ਦੇਣਗੇ ਸਿੱਧੂ ਤੇ ਗੁਰਦੀਪ ਪਹਿਲਵਾਨ ਦੇ ਪਰਿਵਾਰ ਨੂੰ 20000 ਦੇਣਗੇ ਸੋਨੀ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) –  ਗੋਲਬਾਗ ਵਿਖੇ 2 ਜੂਨ 2018 ਨੂੰ ਕੌਂਸਲਰ ਗੁਰਦੀਪ ਪਹਿਲਵਾਨ ਹੱਤਿਆ ਤੋਂ ਬਾਅਦ ਪੰਜਾਬ PPN0211201804ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸਵਰਗੀ ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਉਸ ਵਾਅਦੇ `ਤੇ ਖਰਾ ਉਤਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਓਮ ਪ੍ਰਕਾਸ ਸੋਨੀ ਅਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ  ਕੇ ਸਵਰਗੀ ਗੁਰਦੀਪ ਪਹਿਲਵਾਨ ਦੀ ਲੜਕੀ ਹਰਸਿਮਰਤ ਕੌਰ ਨੂੰ ਨਿਯੁੱਕਤੀ ਪੱਤਰ ਸੌਪਿਆ।
     ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਕੇ ਵਿਖਾਇਆ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਵਰਗੀ ਗੁਰਦੀਪ ਪਹਿਲਵਾਨ ਦੇ ਲੜਕੇ ਨੂੰ ਵੀ 18 ਸਾਲ ਦੀ ਉਮਰ ਪੂਰੀ ਹੋਣ `ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਸੋਨੀ ਨੇ ਐਲਾਨ ਕੀਤਾ ਕਿ ਉਹ ਹਰ ਮਹੀਨੇ ਆਪਣੀ ਨਿੱਜੀ ਆਮਦਨ ਚੋਂ 20 ਹਜ਼ਾਰ ਰੁਪਏ ਇਸ ਪਰਿਵਾਰ ਦੀ ਮਾਲੀ ਮਦਦ ਵਜੋਂ ਦੇਣਗੇ।
     ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਲੜਕੀ ਨੂੰ ਯੋਗਤਾ ਮੁਤਾਬਿਕ ਨੌਕਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਇਸ ਲੜਕੀ ਨੂੰ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਮਦਦ ਕੀਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੇਲ ਹਾਦਸੇ ਵਿੱਚ ਮਾਰੇ ਗਏ 5 ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਦੇ ਘਰ ਵਿੱਚ ਕੋਈ ਵੀ ਮੈਂਬਰ ਕਮਾਉਣ ਯੋਗ ਨਹੀਂ ਹੈ।ਉਹਨਾਂ ਦਾ ਚੁੱਲਾ ਚੌਂਕਾ ਚਲਾਉਣ ਲਈ ਆਪਣੀ ਆਮਦਨ ਵਿੱਚੋਂ ਹਰ ਮਹੀਨੇ ਇਕ ਪਰਿਵਾਰ ਨੂੰ 10 ਹਜ਼ਾਰ ਰੁਪਏ ਅਤੇ ਬਾਕੀ 4 ਪਰਿਵਾਰਾਂ ਨੂੰ 7500-7500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੇ ਅਕਾਉਂਟ ਨੰਬਰ ਲੈ ਲਏ ਗਏ ਹਨ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਰਾਸ਼ੀ ਇਨ੍ਹਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਬਾਕੀ ਪਰਿਵਾਰਾਂ ਦੇ ਮੈਂਬਰਾਂ ਦਾ ਵੀ ਬਿਊਰਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਜਿੰਨਾਂ ਪਰਿਵਾਰਾਂ ਦਾ ਕਮਾਉਣ ਵਾਲਾ ਕੋਈ ਨਹੀਂ ਹੋਵੇਗਾ ਉਸ ਨੂੰ ਹਰ ਮਹੀਨੇ ਮੇਰੇ ਵੱਲੋਂ ਮਾਲੀ ਮਦਦ ਦਿੱਤੀ ਜਾਵੇਗੀ।ਇਸ ਮੌਕੇ ਵਿਕਾਸ ਸੋਨੀ ਕੌਂਸਲਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply