Friday, April 19, 2024

ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਦਰਸ਼ਨੀ

ਝੋਨੇ ਦੀ ਪਰਾਲੀ ਸਾੜੇ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਲਈ ਪ੍ਰੇਰਿਆ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗਰੀਨ ਟ੍ਰਿਬਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ Happy Seeder`ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ।ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਪ੍ਰਦਰਸ਼ਨੀ ਪਲਾਟ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਤੋਂ ਇਲਾਵਾ ਗੌਰਵ ਕੁਮਾਰ ਝਲੋਆ, ਬਲਵਿੰਦਰ ਸਿੰਘ, ਰਘਬੀਰ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ ।
      ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਝੋਨੇ-ਕਣਕ ਦੇ ਫਸਲੀ ਚੱਕਰ ਕਾਰਨ ਜ਼ਮੀਨ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਉਹ ਇਸ ਵਾਰ ਚਾਰ ਏਕੜ ਵਿੱਚ ਕਣਕ ਦੀ ਬਿਜ਼ਾਈ ਕਰ ਰਹੇ ਹਨ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply