Thursday, March 28, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 18 ਵਿਦਿਆਰਥੀ ਬਣੇ ਪੰਜਾਬ ਸਰਕਾਰ ਦੇ ਯੋਜਨਾ ਅਧਿਕਾਰੀ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਅਠਾਰਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਵਿਚ ਪਲਾਨਿੰਗ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਗਈ ਹੈ।ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਜਿਥੇ ਮੁਬਾਰਕਾਂ ਦਿੱਤੀਆਂ ਹਨ ਉਥੇ ਵਿਭਾਗ ਦੀ ਮਾਣਮੱਤੀ ਪ੍ਰਾਪਤੀ ਲਈ ਵਿਭਾਗ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।
      ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਮੁਖੀ ਡਾ. ਕਿਰਨ ਸੰਧੂ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਇਹ ਭਰਤੀ ਕੀਤੀ ਗਈ ਹੈ।ਜਿਸ ਵਿਚ ਜਨਰਲ ਵਰਗ ਵਿਚ ਪਹਿਲੇ ਚਾਰ ਸਥਾਨ ਪ੍ਰਾਪਤ ਕਰਨ ਵਾਲਿਆਂ ਤੋਂ ਇਲਾਵਾ ਹੋਰ ਸ਼੍ਰੇਣੀਆਂ ਵਿਚ ਭਰਤੀ ਹੋਣ ਵਾਲੇ ਵਿਦਿਆਰਥੀ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਦੇ ਹਨ। ਜਿਨ੍ਹਾਂ ਵਿਚ ਪ੍ਰਮੁੱਖ ਕਸ਼ਿਸ਼, ਅੰਕਿਤ ਮਿੱਡਾ, ਰੁਚੀ ਸਿੰਗਲਾ, ਜਸਕਿਰਨ ਕੌਰ, ਮਨਮੋਹਨ ਸਿੰਘ, ਰਵੀਨਾ, ਸ਼ਮੀਨਾ ਅਤੇ ਹਰਚੰਦ ਸਿੰਘ ਸ਼ਾਮਲ ਹਨ। ਹੋਰ ਚੁਣੇ ਹੋਏ ਵਿਦਿਆਰਥੀਆਂ ਵਿਚ ਅਵਲੀਨ ਕੌਰ, ਰਿਤੇਸ਼ ਗੋਇੰਕਾ, ਪਾਰਸ ਸ਼ਰਮਾ, ਕਾਰਤਿਕ ਸ਼ੈਲੀ, ਕੰਵਲਜੀਤ ਕੌਰ, ਸਾਹਿਲ ਧਵਨ, ਹਿੰਮਤ ਸਿੰਘ, ਮੋਹਿਤ ਸਮੋਤਰਾ, ਮਨਵੀਰ ਸਿੰਘ ਅਤੇ ਈਸ਼ਾ ਹਨ।
      ਉਮੀਦਵਾਰਾਂ ਨੂੰ ਇੱਕ ਸਖਤ ਲਿਖਤੀ ਪ੍ਰੀਖਿਆ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੁਆਰਾ ਕਰਵਾਏ ਇੰਟਰਵਿਊ ਰਾਹੀਂ ਭਰਤੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ, 1972 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਥਾਪਿਤ ਹੋਇਆ ਸੀ ਅਤੇ ਹੁਣ ਤਕ 600 ਤੋਂ ਵੱਧ ਯੋਜਨਾ ਬਣਾਉਣ ਵਾਲੇ ਪੇਸ਼ਾਵਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਕਈ ਸੂਬਿਆਂ ਦੇ ਚੀਫ ਟਾਊਨ ਪਲਾਨਰ ਦੇ ਤੌਰ `ਤੇ ਕੰਮ ਕਰ ਰਹੇ ਹਨ ਜਦੋਂ ਕਿ ਇਸ ਤੋਂ ਇਲਾਵਾ ਸਕੂਲ ਦੇ ਹੋਰ ਵਿਦਿਆਰਥੀ ਵੀ ਅਰੁਣਾਚਲ ਪ੍ਰਦੇਸ਼, ਕੈਨੇਡਾ, ਯੂ.ਐਸ.ਏ, ਆਸਟ੍ਰੇਲੀਆ ਅਤੇ ਯੂ.ਕੇ ਵਿਚ ਸਰਕਾਰੀ ਤੇ ਪ੍ਰਾਈਵੇਟ ਸੈਕਟਰ ਵਿਚ ਮੱਲ੍ਹਾਂ ਮਾਰੀਆਂ ਹਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply