Friday, March 29, 2024

ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਕਾਂਗਰਸ ਜਮਾਤ ਸਦਾ ਹੀ ਸਿੱਖਾਂ ਦੀ ਵਿਰੋਧੀ ਰਹੀ ਹੈ ਅਤੇ ਜਦੋਂ-ਜਦੋਂ ਵੀ ਇਸ ਦੀ ਦੇਸ਼ ਅਤੇ ਪੰਜਾਬ PPN0311201806ਅੰਦਰ ਸਰਕਾਰ ਬਣੀ ਤਾਂ ਇਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ। ਪਹਿਲਾਂ ਜੂਨ 1984 ’ਚ ਸਿੱਖ ਕੌਮ ਦੇ ਮਹਾਨ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਸ ਨੇ ਤੋਪਾਂ, ਟੈਂਕਾਂ ਅਤੇ ਅੰਨ੍ਹੇਵਾਹ ਗੋਲੀਬਾਰੀ ਨਾਲ ਵੱਡੀ ਤਦਾਦ ਵਿਚ ਸਿੱਖ ਸੰਗਤਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਫਿਰ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਸਿੱਖਾਂ ਦਾ ਕਤਲੇਆਮ ਕਰਕੇ ਸਿੱਖ ਕੌਮ ਵਿਰੁੱਧ ਬਦਨੀਤੀ ਦਾ ਸਬੂਤ ਦਿੱਤਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜੂਨ ਅਤੇ ਨਵੰਬਰ 1984 ਦੇ ਦੁਖਦਾਈ ਅਤੇ ਪੀੜਾਮਈ ਸਮੇਂ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਨ੍ਹਾਂ ਮਹੀਨਿਆਂ ਦੌਰਾਨ ਸਿੱਖਾਂ ਦੇ ਜ਼ਖ਼ਮ ਫਿਰ ਤਾਜ਼ਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਸਿੱਖ ਕਤਲੇਆਮ ਦੇ ਦੋਸ਼ੀ ਸਾਹਮਣੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਦਕਿ ਪੀੜਤ ਪਿਛਲੇ 34 ਸਾਲਾਂ ਤੋਂ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਬੋਰਡ ਦੇ ਸਿਲੇਬਸ ਦੀ ਆੜ ਵਿਚ ਕਾਂਗਰਸ ਨੇ ਸਿੱਖ ਇਤਿਹਾਸ ਦੀ ਪ੍ਰਮਾਣਿਕਤਾ ਨੂੰ ਵੱਡੀ ਚੁਣੌਤੀ ਦੇ ਦਿੱਤੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਸਮੇਂ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਅਤੇ ਕਿਹਾ ਕਿ ਸਿੱਖਾਂ ਦੇ ਮਨਾਂ ’ਚ ਓਨੀ ਦੇਰ ਰੋਸ ਘੱਟ ਨਹੀਂ ਸਕਦਾ, ਜਿੰਨੀ ਦੇਰ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਪਾਵਨ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਢੱਡੇ, ਮੈਂਬਰ ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਨਿਰਮਲ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਬਲਦੇਵ ਸਿੰਘ ਕਲਿਆਣ, ਮਲਕੀਤ ਸਿੰਘ ਚੰਗਾਲ, ਪ੍ਰਿਤਪਾਲ ਸਿੰਘ ਪਾਲੀ, ਸ.ਹਰਜਾਪ ਸਿੰਘ ਸੁਲਤਾਨਵਿੰਡ ਸਮੇਤ ਸੰਗਤਾਂ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply