Thursday, March 28, 2024

ਖ਼ਾਲਸਾ ਇੰਜੀਨੀਅਰਿੰਗ ਕਾਲਜ ਦੀ ਪਲੇਠੀ ਦੀ ਕਾਨਵੋਕੇਸ਼ਨ ਹੋਈ, 250 ਡਿਗਰੀਆਂ ਵੰਡੀਆਂ

ਅੰਮ੍ਰਿਤਸਰ, ਨਵੰਬਰ 3 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅੱਜ PPN0311201816ਪਲੇਠੀ ਦੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿੱਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਉਪ ਕੁਲਪਤੀ ਡਾ. ਅਜੈ ਕੁਮਾਰ ਸ਼ਰਮਾ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
    ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਉਪਰੰਤ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ।PPN0311201815
    ਡਾ. ਸਰਮਾ ਨੇ ਆਪਣੇ ਕਾਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਬਦਲਾਅ ਦੇ ਸਰੋਤ ਦੱਸਦਿਆ ਗੁਣਕਾਰੀ ਵਿੱਦਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਬਹੁਤ ਸਾਰੇ ਇੰਜੀਨੀਅਰ ਕਾਲਜ ਹਨ ਪਰ ਉਹੀ ਕਾਲਜ ਭਵਿੱਖ ਉਸਾਰ ਸਕਦੇ ਹਨ ਜੋ ਕਿ ਗੁਣਕਾਰੀ ਵਿੱਦਿਆ ਪ੍ਰਦਾਨ ਕਰਦੇ ਹਨ।
    ਛੀਨਾ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਰਵਾਇਤੀ ਸਿੱਖਿਆ ਦੇ ਨਾਲ ਨਾਲ ਮੌਲਿਕ ਸਿੱਖਿਆ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ’ਚ ਪ੍ਰੋਫੈਸ਼ਨਲ ਵਿੱਦਿਆ ਦਾ ਇਕ ਪ੍ਰਵਾਹ ਚਲ ਰਿਹਾ ਹੈ, ਜਿਸ ਸਦਕਾ ਸਾਡੀਆਂ ਸੰਸਥਾਵਾਂ ਨੂੰ ਵੀ ਮੌਜ਼ੂਦਾ ਹਾਲਾਤਾਂ ਮੁਤਾਬਕ ਵਿੱਦਿਅਕ ਪ੍ਰਣਾਲੀ ’ਚ ਬਦਲਾਅ ਲਿਆਉਣ ਦੀ ਜਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਇੰਜੀਨੀਅਰ ਕਾਲਜਾਂ ਦੀ ਭਰਮਾਰ ਹੈ ਪਰ ਕੁਆਲਿਟੀ ਦੀ ਵਿੱਦਿਆ ਦਾ ਪ੍ਰਸਾਰ ਅਤਿਅੰਤ ਜਰੂਰੀ ਹੈ।ਉਨ੍ਹਾਂ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਬਦਲਦੇ ਹਾਲਾਤਾਂ ਮੁਤਾਬਕ ਪ੍ਰੋਫੈਸ਼ਨਲ ਵਿੱਦਿਆ ਨੂੰ ਅਪਨਾਉਣ ਅਤੇ ਅੱਛੀ ਜੀਵਨ ਸ਼ੈਲੀ ਨੂੰ ਧਾਰਨ ਕਰਨ ਦੀ ਗੱਲ ਕਹੀ।ਉਨ੍ਹਾਂ ਅਜੋਕੀ ਤਕਨੀਕ ’ਤੇ ਚਾਨਣਾ ਪਾਉਂਦਿਆ ਕਿ ਸਮਾਜਿਕ ਨੈਤਿਕ ਕਦਰਾਂ-ਕੀਮਤਾਂ ’ਚ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ ਅਤੇ ਇੰਜੀਨੀਅਰ ਚਾਹੇ ਕਿਤੇ ਵੀ ਕਿੱਤੇ ਦਾ ਹੋਵੇ, ਉਸਦੀ ਮੰਗ ਵੱਧ ਰਹੀ ਹੈ।ਕਾਨਵੋਕੇਸ਼ਨ ਮੌਕੇ ਬੀ.ਟੈਕ ਅਤੇ ਐਮ.ਟੈਕ ਦੇ 250 ਤੋਂ ਵਧੇਰੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
    ਕਾਨਵੋਕੇਸ਼ਨ ਮੌਕੇ ਡਾ. ਬਾਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਪਲੇਸਮੈਂਟ ਰਾਹੀਂ ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਾਪਤ ਹੋਈਆਂ ਹਨ।ਇਸ ਤੋਂ ਇਲਾਵਾ ਯੂਨੀਵਰਸਿਟੀ ਪੱਧਰ ’ਤੇ ਬਹੁਤ ਸਾਰੇ ਆਯੋਜਿਤ ਹੋਣ ਵਾਲੇ ਯੂਥ ਫ਼ੈਸਟੀਵਲਾਂ ਅਤੇ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਸਫ਼ਲਤਾਵਾਂ ਹਾਸਲ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕਈ ਪ੍ਰਕਾਰ ਦੇ ਪਲਾਨ ਨੇਪਰੇ ਚਾੜ੍ਹੇ ਜਾਣਗੇ।ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਸਰਦੂਲ ਸਿੰਘ ਮੰਨਨ ਅਤੇ ਸਮੂਹ ਕਾਲਜ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।
 

Check Also

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕਣਕ ਦੇ ਆ ਰਹੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ …

Leave a Reply