Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

ਫਤਿਹ ਸਿੰਘ ਕਲੋਨੀ ਦਾ ਮੇਅਰ ਅਤੇ ਕੌਂਸਲਰ ਵਿਕਾਸ ਸੋਨੀ ਵੱਲੋ ਦੌਰਾ

ਫਤਿਹ ਸਿੰਘ ਕਲੋਨੀ ਵਿੱਚ ਬਣਾਇਆ ਜਾਵੇਗਾ ਸੁੰਦਰ ਪਾਰਕ – ਵਿਕਾਸ ਸੋਨੀ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਾਰਡ ਨੰ: 70 ਦੇ ਕੌਂਸਲਰ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ PPN0611201803ਕਲੋਨੀ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਉਚ ਅਧਿਕਾਰੀ ਅਤੇ ਕੌਂਸਲਰ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਇਲਾਕੇ ਦੇ ਲੋਕ ਹਾਜ਼ਰ ਸਨ।
     ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਫਤਿਹ ਸਿੰਘ ਕਲੋਨੀ ਵਿਖੇ ਨਗਰ ਨਿਗਮ ਦੀ ਕਾਫੀ ਜਮੀਨ ਖਾਲੀ ਪਈ ਹੋਈ ਹੈ ਅਤੇ ਇਸ ਖਾਲੀ ਪਈ ਜਮੀਨ `ਤੇ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾਵੇ।ਮੇਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਰਹਿਨੁਮਾਈ ਹੇਠ ਫਤਿਹ ਸਿੰਘ ਕਲੋਨੀ ਵਿਖੇ ਇਕ ਸੁੰਦਰ ਪਾਰਕ ਬਣਾਇਆ ਜਾਵੇਗਾ ਅਤੇ ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ ਅਤੇ ਓਪਨ ਜਿੰਮ ਦਾ ਨਿਰਮਾਣ ਵੀ ਕੀਤਾ ਜਾਵੇਗਾ।ਰਿੰਟੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਇਹ ਪਾਰਕ ਫਤਿਹ ਸਿੰਘ ਕਲੋਨੀ ਵਾਸੀਆਂ ਨੂੰ ਦਿਵਾਲੀ ਦਾ ਤੋਹਫਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ `ਤੇ ਹੀ ਜਮੀਨ ਦੀ ਨਿਸ਼ਾਨਦੇਹੀ ਕਰਨ ਅਤੇ ਪਾਰਕ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਮੇਅਰ ਰਿੰਟੂ ਨੇ ਕਿਹਾ ਕਿ ਇਸ ਪਾਰਕ ਵਿੱਚ ਬਜੁਰਗਾਂ ਦੇ ਬੈਠਣ ਲਈ ਬੈਂਚ, ਫੁੱਲਾਂ ਦੀਆਂ ਬਗੀਚੀਆਂ ਅਤੇ ਆਲੇ ਦੁਆਲੇ ਪੌਦੇ ਵੀ ਲਗਾਏ ਜਾਣਗੇ।  
     ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ ਕਲੋਨੀ ਦੀਆਂ ਗਲੀਆਂ-ਨਾਲੀਆਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅੰਮਿ੍ਰਤਸਰ ਕੇਂਦਰੀ ਦੇ ਸਾਰੇ ਸੀਵਰੇਜ ਸਿਸਟਮ ਨੂੰ ਜਲਦ ਹੀ ਸਾਫ ਕਰਵਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>