Friday, April 19, 2024

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਪੰਜਾਬ ਪੱਧਰ ਦੀਆਂ ਖੇਡਾਂ `ਚ ਜੇਤੂ ਖਿਡਾਰੀਆਂ ਦਾ ਸਨਮਾਨ

ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ PPN0611201809ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਬਲਾਕ ਸਮਰਾਲਾ-2 ਦੇ ਪੰਜ ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਖਿਡਾਰੀਆਂ ਨੇ ਪੰਜਾਬ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਮੱਲਾਂ ਮਾਰ ਕੇ ਕੋਟਾਲਾ ਦੇ ਪ੍ਰਾਇਮਰੀ ਸਕੂਲ ਦਾ ਨਾਂ ਇਲਾਕੇ ਵਿੱਚ ਰੌਸ਼ਨ ਕੀਤਾ।ਸਕੂਲ ਦੇ ਵਿਦਿਆਰਥੀ ਬਿਪਨ ਕੁਮਾਰ ਦੀ ਸ਼ਮੂਲੀਅਤ ਵਾਲੀ ਕਬੱਡੀ ਨੈਸ਼ਨਲ ਸਟਾਇਲ ਟੀਮ ਨੇ ਪਹਿਲਾ ਅਤੇ ਮੁਲਕਿਤ ਕੁਮਾਰ ਦੀ ਸ਼ਮੂਲ਼ੀਅਤ ਵਾਲੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।ਫੁੱਟਬਾਲ ਲੜਕੀਆਂ ਵਿੱਚ ਸਕੂਲ ਦੀ ਖੁਸ਼ਲੀਨ ਕੌਰ, ਪ੍ਰਭਜੋਤ ਕੌਰ ਅਤੇ ਮਨਪ੍ਰੀਤ ਕੌਰ ਨੇ ਭਾਗ ਲਿਆ।ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਕਰਵਾਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਨਮਾਨਿਤ ਕੀਤਾ ਅਤੇ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਤੇ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ।
 ਇਸ ਮੌਕੇ ਪਹੁੰਚੇ ਸੱਜਣਾਂ ਵਿੱਚ ਸੁਰਜੀਤ ਸਿੰਘ, ਸਤਪਾਲ ਸਿੰਘ, ਗੁਰਸ਼ਰਨ ਸਿੰਘ, ਸੂਬੇਦਾਰ ਮੁਖਤਿਆਰ ਸਿੰਘ, ਕਰਨੈਲ ਸਿੰਘ, ਆਤਮਾ ਸਿੰਘ, ਕੁਲਵਿੰਦਰ ਸਿੰਘ, ਜੀ.ਓ.ਜੀ ਬਲਜਿੰਦਰ ਸਿੰਘ, ਗੁਰਿੰਦਰ ਸਿੰਘ ਸੀ.ਆਈ.ਐਫ, ਮੈਡਮ ਬਿੰਦੂ, ਕੁਲਵਿੰਦਰ ਕੌਰ ਅਤੇ ਦਲਜੀਤ ਕੌਰ ਹਾਜ਼ਰ ਸਨ।ਅਖੀਰ ਵਿੱਚ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply