ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੀਵਾਲੀ ਦੇ ਤਿਓਹਾਰ ਦੀਆਂ ਜਿਲਾ ਵਾਸੀਆਂ ਖਾਸਕਰ ਬੱਚਿਆਂ ਨੂੰ ਸ਼ੁਭ-ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਅਸਲ ਵਿੱਚ ਰੋਸ਼ਨੀਆਂ ਦਾ ਤਿਓਹਾਰ ਹੈ ਪਰ ਅਸੀਂ ਪਟਾਖਿਆਂ ਤੇ ਧੂੰਏ ਅਤੇ ਸ਼ੋਰ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਦਿੱਤਾ ਹੈ ਜਿਸ ਨਾਲ ਮਾਨਵੀ ਜੀਵਨ ਨੂੰ ਖਤਰਨਾਕ ਧੁੂੰਏ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੁੰਦੀਆਂ ਹਨ।ਸੰਘਾ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਨਾਲ-ਨਾਲ ਸੁਰੱਖਿਆ ਅਤੇ ਸਾਫ ਸਫਾਈ ਦਾ ਧਿਆਨ ਰੱਖਣ ਦੀ ਵੀ ਅਪੀਲ ਕੀਤੀ।
ਸੰਘਾ ਨੇ ਕਿਹਾ ਕਿ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਜਿਸ ਦਾ ਮੰਤਵ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆਵਲ ਭਰਪੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨਾਂ ਨੇ ਅਤੇ ਕਿਹਾ ਕਿ ਮਾਨਯੋਗ ਕੋਰਟ ਦੇ ਆਦੇਸ਼ਾਂ ਅਨੁਸਾਰ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ।