Friday, March 29, 2024

ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ PPN0811201801ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਹਰ ਸਾਲ ਦੀ ਤਰ੍ਹਾਂ ਬੰਦੀ ਛੋੜ ਦਿਵਸ ਮੌਕੇ ਬੀਤੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਰੋਜ਼ਾਨਾ ਪਾਵਨ ਹੁਕਮਨਾਮੇ ਦੀ ਕਥਾ ਦੀ ਹਾਜ਼ਰੀ ਭਰ ਰਹੇ ਸਨ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ਮਸਕੀਨ ਤੋਂ ਗੁਰਮਤਿ ਦੀ ਸਿੱਖਿਆ ਪ੍ਰਾਪਤ ਗਿਆਨੀ ਰਣਜੀਤ ਸਿੰਘ ਗੌਹਰ ਸਿੱਖ ਕੌਮ ਦੇ ਮਹਾਨ ਕਥਾਵਾਚਕ ਹਨ, ਜੋ ਹਰ ਸਾਲ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਸਿੱਖੀ ਪ੍ਰਚਾਰ ਲਈ ਇਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ।ਗਿਆਨੀ ਜਗਤਾਰ ਸਿੰਘ ਅਤੇ ਡਾ. ਰੂਪ ਸਿੰਘ ਨੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਭਾਈ ਜਗਬੀਰ ਸਿੰਘ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply