Thursday, March 28, 2024

ਹਵਾ, ਪਾਣੀ ਤੇ ਮਿੱਟੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਰਗ ਕਰੇ ਸੁਹਿਰਦ ਯਤਨ – ਡਾ. ਅਮਰੀਕ ਸਿੰਘ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ dr-amrik-s-pktਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸ਼ਾਹ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਮਨੋਹਰ ਲਾਲ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ।ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸਾਹਿਲ ਮਹਾਜਨ.ਬਲਵਿੰਦਰ ਕੁਮਾਰ, ਸੁਖਜਿੰਦਰ ਸਿੰਘ, ਮਨਦੀਪ ਕੁਮਾਰ ਸਹਾਇਕ ਤਕਨੀਕੀ ਪ੍ਰਬੰਧਕ. ਸਮੂਹ ਅਧਿਆਪਕ ਸਹਿਬਾਨ ਅਤੇ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ।
         ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਗਲਤੀਆਂ ਕਾਰਨ ਮਨੱੁਖੀ ਜੀਵਨ ਲਈ ਜ਼ਰੂਰੀ ਕੁਦਰਤੀ ਸੋਮੇ ਜਿਵੇਂ ਹਵਾ,ਪਾਣੀ ਅਤੇ ਮਿੱੀ ਪੂਰੀ ਤਰਾਂ ਪ੍ਰਦੂਸ਼ਿਤ ਹੋ ਚੁੱਕੇ ਹਨ।ਉਨਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਕਰਨ ਵਿੱਚ ਕਾਰਖਾਨਿਆਂ, ਥਰਮਲ ਪਲਾਂਟਾਂ, ਵਾਹਨਾਂ ਅਤੇ ਫਸਲ਼ਾਂ ਦੀ ਰਹਿੰਦ ਖੂੰਹਦ ਸਾੜਣ ਆਦਿ ਅਹਿਮ ਰੋਲ ਅਦਾ ਕਰ ਰਹੇ ਹਨ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ `ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਵਾਤਾਵਰਣ ਦੇ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਸੁਹਿਰਦ ਯਤਨ ਕਰਨ ਦੀ ਜ਼ਰੂਰਤ ਹੈ ਤਾਂ ਜੋ ਇੱਕ ਸਿਹਤਮੰਦ ਸਮਜ ਦੀ ਸਿਰਜਨਾ ਕੀਤੀ ਜਾ ਸਕੇ।ਡਾ. ਮਨਦੀਪ ਕੌਰ ਨੇ ਕਿਹਾ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼, 1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨਾਂ ਬੱਚਿਆ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ, ਆਢੀਆਂ ਗੁਆਂਢੀਆਂ, ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ।
 ਪ੍ਰਿੰਸੀਪਲ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ ਸਾਹਿਲ ਮਹਾਜਨ ਨੇ ਅਖੀਰ ਵਿੱਚ ਸਕੂਲ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply