Thursday, March 28, 2024

ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਨੂੰ ਉਨਤ ਤੇ ਖੁਸ਼ਹਾਲੀ ’ਤੇ ਲਿਜਾਉਣ ਲਈ ਨੌਜਵਾਨ ਪੀੜ੍ਹੀ ਮੂਹਰੀ ਕਤਾਰ ’ਚ PPN1211201815ਸ਼ਾਮਿਲ ਹੈ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਪੜ੍ਹਿਆ-ਲਿਖਿਆ ਹੋਵੇ।ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਲਈ ਪੜ੍ਹਾਈ ’ਚ ਦਿਲਚਸਪੀ ਮੁਤਾਬਕ ਹੀ ਵਿਸ਼ਿਆਂ ਦੀ ਚੋਣ ਕਰਨ।ਇਹ ਸ਼ਬਦ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ‘ਕੈਰੀਅਰ ਵਿਜ਼ਨ’ ਸਮਾਗਮ ਮੌਕੇ ਆਪਣੇ ਸੰਬੋਧਨੀ ਭਾਸ਼ਣ ’ਚ ਕਹੇ।
    ਛੀਨਾ ਨੇ ਕਿਹਾ ਕਿ ਵੂਮੈਨ ਕਾਲਜ ਜ਼ਿਲ੍ਹੇ ਦੀਆਂ ਪ੍ਰਮੁੱਖ ਸੰਸਥਾਵਾਂ ’ਚੋਂ ਵਿਦਿਆਰਥੀਆਂ ਦੀ ਵਿੱਦਿਅਕ ਅਤੇ ਵਿਹਾਰਕ ਯੋਗਤਾ ਨੂੰ ਉਭਾਰਨ ਦਾ ਇਕ ਪ੍ਰਵੇਸ਼ ਦੁਆਰ ਹੈ ਤੇ ਆਪਣੀ ਪ੍ਰੰਪਰਾ ’ਤੇ ਚਲਦਿਆਂ ਇਸ ਵਾਰ ਵੀ ਵਿਦਿਆਰਥੀਆਂ ਦਾ ਲੋੜੀਂਦਾ ਮਾਰਗ ਦਰਸ਼ਨ ਕਰਨ ਅਤੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਸਹੀ ਅਵਸਰ ਦਿਖਾਉਣ ਲਈ ਸਫ਼ਲਤਾ ਹਾਸਲ ਕਰ ਚੁੱਕੇ ‘ਕੈਰੀਅਰ ਵਿਜ਼ਨ’ ਵਿਸ਼ੇ ਦੇ ਸੈਮੀਨਾਰ ਦਾ ਹਿੱਸਾ ਬਣ ਕੇ ਬਹੁਤ ਪ੍ਰਸੰਨਤਾ ਹੋਈ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿੱਦਿਅਕ ਅਦਾਰਿਆਂ ’ਚ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਨਾਲ ਜਿੱਥੇ ਵਿੱਦਿਆ ਅਦਾਰੇ ਅਗਾਂਹ ਆਉਣਗੇ, ਉਥੇ ਵਿਦਿਆਰਥੀਆਂ ਦਾ ਦਿਮਾਗੀ ਵਿਕਾਸ ਵੀ ਹੋਵੇ, ਜਿਸ ਨਾਲ ਵਿਦਿਅਰਥੀਆਂ ਦੇ ਦਿਮਾਗ ਨੂੰ ਉਨ੍ਹਾਂ ਦੀ ਰੁਚੀ ਅਤੇ ਪ੍ਰਤਿਭਾ ਅਨੁਸਾਰ ਢਾਲਿਆ ਜਾ ਸਕੇਗਾ।
    ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਕੈਰੀਅਰ ਵਿਜ਼ਨ ਪ੍ਰੋਗਰਾਮ ਦੇ ਮੰਚ ਦੁਆਰਾ ਸਾਡਾ ਕਾਲਜ ਇਸ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਫ਼ਲ ਪੇਸ਼ੇਵਰ ਬਣਨ ਅਤੇ ਯੋਗ ਮਾਰਗ ਦਰਸ਼ਨ ਦੇਣ ਲਈ ਅਨੁਕੂਲ ਵਾਤਾਵਰਣ ਮੁਹੱਈਆ ਕਰਦਾ ਹੈ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕਿਆਂ ਨੂੰ ਮੁੱਖ ਰੱਖ ਕੇ ਕਾਲਜ ਅਤੇ ਯੋਗ ਉਮੀਦਵਾਰਾਂ ਦੁਆਰਾ ਕੀਤਾ ਜਾਂਦਾ ਹੈ ਤਾਂ ਕਿ ਆਉਣ ਵਾਲੇ ਸਾਲਾਂ ’ਚ ਸਮਾਜ ’ਚ ਹੋ ਰਹੀਆਂ ਤਬਦੀਲੀਆਂ ਦੇ ਅਨੁਸਾਰ ਸਫ਼ਲ ਪੇਸ਼ੇਵਰ ਬਣ ਸਕਣ। ਜਿਸ ’ਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਲੱਗ-ਅਲੱਗ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
    ਵਰਕਸ਼ਾਪ ਦਾ ਆਯੋਜਨ ਕਾਲਜ ਦੇ ਕੰਪਿਊਟਰ ਸਾਇੰਸ, ਸਾਇੰਸ ਅਤੇ ਫ਼ੈਸ਼ਨ ਡਿਜਾਇਨ ਦੇ ਪੋਸਟ ਗ੍ਰੈਜੂਏਟ ਵਿਭਾਗਾਂ ਦੁਆਰਾ ਕੀਤਾ ਗਿਆ।ਵਰਕਸ਼ਾਪ ’ਚ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਕੰਪਿਊਟਰ ਦੇ ਵੱਖ-ਵੱਖ ਭਾਗਾਂ ਦੀ ਪ੍ਰਦਰਸ਼ਨੀ ਲਗਾਈ ਗਈ ਤਾਂ ਜੋ ਵਿਦਿਆਰਥੀਆਂ ਨੂੰ ਕੰਪਿਊਟਰ ਟੈਕਨਾਲਜੀ ’ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਸਾਇੰਸ ਵਿਭਾਗ ਦੁਆਰਾ ਭੌਤਿਕ ਅਤੇ ਰਸਾਇਣਕ ਪ੍ਰਯੋਗਾਂ ’ਚ ਵਰਤੇ ਜਾਣ ਵਾਲੇ ਵੱਖ-ਵੱਖ ਉਪਰਕਨਾਂ ਦੀ ਪ੍ਰਦਰਸ਼ਨੀ ਲਗਾਈ ਗਈ।
    ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਪ੍ਰੋਗਰਾਮ ਦੇ ਯੋਜਨਾਕਾਰ ਮਨਜੀਤ ਸਿੰਘ ਗਿੱਲ ਅਤੇ ਕਾਲਜ ਦੇ ਕੰਪਿਊਟਰ ਸਾਇੰਸ, ਸਾਇੰਸ ਅਤੇ ਫ਼ੈਸ਼ਨ ਡਿਜਾਈਨਿੰਗ ਵਿਭਾਗ ਦੇ ਯੋਗ ਉਮੀਦਵਾਰਾਂ ਦੇ ਕੰਮ ਦੀ ਸ਼ਲਾਂਘਾ ਕੀਤੀ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਕੁੱਝ ਖਾਸ ਰਹੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।ਇਸ ਮੌਕੇ ’ਤੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply