Thursday, March 28, 2024

ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ PPN1511201806ਸਿੱਖਿਆ ਬੋਰਡ ਅਧੀਨ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਫਗਵਾੜਾ ਨਾਲ ਸਬੰਧਿਤ ਸੈਂਕੜੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਲੋਕਗੀਤ, ਆਮ ਗਿਆਨ ਮੌਲਿਕ ਲਿਖਤ, ਭਾਸ਼ਣ, ਕਵਿਤਾ ਅਤੇ ਲੋਕ ਨਾਚ ਗਿੱਧੇ ਰਾਹੀਂ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ।
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਿਦਿਆਰਥੀ ਕਲਾਕਾਰਾਂ ਨੂੰ ਇਨਾਮ ਵੰਡਦਿਆਂ ਕਿਹਾ ਕਿ ਸਿੱਖਿਆ ਵਿਚ ਸਹਿ-ਅਕਾਦਮਿਕ ਕਿਰਿਆਵਾਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਨ੍ਹਾਂ ਨਾਲ ਜਿਥੇ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖ਼ਾਰ ਆਉਂਦਾ ਹੈ ਉਥੇ ਨਾਲ ਹੀ ਇਹ ਸਾਡੇ ਵਿਰਸੇ ਅਤੇ ਸਭਿਆਚਾਰ ਦੀਆਂ ਰੱਖਿਅਕ ਵੀ ਹੁੰਦੀਆਂ ਹਨ।
ਸਮਾਗਮ ਦੀ ਪ੍ਰਧਾਨਗੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਭਾਸ਼ਾ ਮਾਹਿਰ ਸ੍ਰੀਮਤੀ ਰਜਿੰਦਰ ਕੌਰ ਚੌਹਾਨ ਨੇ ਕੀਤੀ।ਉਨ੍ਹਾਂ ਕਿਹਾ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਸਹਿ-ਅਕਾਦਮਿਕ ਕਿਰਿਆਵਾਂ ਸਦਾ ਸਹਾਈ ਰਹੀਆਂ ਹਨ।ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ ਅਤੇ ਉਨ੍ਹਾਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਮਾਲ ਰੋਡ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮਹਿਮਾਨਾਂ ਦਾ ੳੇਚੇਚੇ ਤੌਰ `ਤੇ ਧੰਨਵਾਦ ਕੀਤਾ ਅਤੇ ਮੁਕਾਬਲੇ ਵਿਚ ਭਾਗ ਲੈਣ ਆਏ ਵਿਦਿਆਰਥੀਆਂ ਨੂੰ ਸ਼ੁੱਭ ਇਛਾਵਾਂ ਦਿੱਤੀਆਂ।
ਇਨ੍ਹਾਂ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ।ਜੂਨੀਅਰ ਪੱਧਰ (ਦੂਜਾ ਵਰਗ) ਗਿੱਧਾ ਮੁਕਾਬਲੇ ਵਿਚ ਪਹਿਲਾ ਸਥਾਨ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਪ੍ਰਿ੍ਰਆ ਗਿੱਲ ਨੇ ਅਤੇ ਦੂਸਰਾ ਸਥਾਨ ਪ੍ਰਿਮਰੋਜ਼ਿਜ਼ ਸਕੂਲ ਅੰਮ੍ਰਿਤਸਰ ਦੀ ਮਹਿਕਦੀਪ ਨੇ ਹਾਸਲ ਕੀਤਾ।ਸੀਨੀਅਰ ਪੱਧਰ (ਤੀਜਾ ਵਰਗ) ਗਿੱਧਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਿਮਰੋਜ਼ਿਜ਼ ਸਕੂਲ ਅੰਮ੍ਰਿਤਸਰ ਦੀ ਜਸਕਰਨਦੀਪ ਕੌਰ ਨੇ ਅਤੇ ਦੂਸਰਾ ਸਥਾਨ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਤਨਵੀਨ ਕੌਰ ਨੇ ਹਾਸਲ ਕੀਤਾ।ਸੀਨੀਅਰ ਪੱਧਰ (ਤੀਜਾ ਵਰਗ) ਆਮ ਗਿਆਨ ਮੁਕਾਬਲੇ ਵਿਚ ਪਹਿਲਾ ਸਥਾਨ ਆਰਿਆ ਮੋਡਲ ਸਕੂਲ ਫਗਵਾੜਾ ਦੀ ਦੀਕਸ਼ਿਤ ਬਾਲੀ ਨੇ ਅਤੇ ਦੂਸਰਾ ਸਥਾਨ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਅਮਨਦੀਪ ਕੌਰ ਨੇ ਹਾਸਲ ਕੀਤਾ।ਸੀਨੀਅਰ ਪੱਧਰ (ਤੀਜਾ ਵਰਗ) ਮੌਲਿਕ ਲਿਖਤ ਮੁਕਾਬਲੇ ਵਿਚ ਪਹਿਲਾ ਸਥਾਨ ਖਾਲਸਾ ਕਾਲਜੀਏਟ ਸਕੂਲ ਚੋਹਲਾ ਸਾਹਿਬ ਦੇ ਸਹਿਜਪ੍ਰੀਤ ਸਿੰਘ ਨੇ ਅਤੇ ਦੂਜਾ ਸਥਾਨ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਪੁਲਕਿਤ ਨੇ ਹਾਸਲ ਕੀਤਾ।
ਗਿੱਧਾ ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦੀ ਭੂਮੀਕਾ ਸ੍ਰੀਮਤੀ ਮਨਜੋਤ ਕੌਰ ਅਹਿਮਦਗੜ੍ਹ, ਸ੍ਰੀਮਤੀ ਕੁਲਵਿੰਦਰਜੀਤ ਕੌਰ (ਅੰਮ੍ਰਿਤਸਰ) ਅਤੇ ਗੁਰਮੀਤ ਕੌਰ ਬਰਨਾਲਾ ਨੇ ਨਿਭਾਈ।ਆਮ ਗਿਆਨ ਅਤੇ ਮੌਲਿਕ ਲਿਖਤ ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦੀ ਭੂਮੀਕਾ ਤੇਜਿੰਦਰ ਸਿੰਘ ਅੰਮ੍ਰਿਤਸਰ, ਸਰਬਰਿੰਦਰ ਸਿੰਘ ਤਰਨ ਤਾਰਨ ਅਤੇ ਸੁਖਵਿੰਦਰ ਸਿੰਘ ਤਰਨ ਤਾਰਨ ਨੇ ਨਿਭਾਈ।ਮੰਚ ਸੰਚਾਲਨ ਸ੍ਰੀਮਤੀ ਕਵਲਇੰਦਰ ਕੌਰ ਅਤੇ ਸ੍ਰੀਮਤੀ ਮਨਦੀਪ ਕੌਰ ਨੇ ਕੀਤਾ ਅਤੇ ਮਾਲ ਰੋਡ ਸਕੂਲ ਦਾ ਸਮੂਹ ਸਟਾਫ ਹਾਜਰ ਸੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply