Thursday, March 28, 2024

2 ਹਫਤੇ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 19 ਤੋਂ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ Dairy Cowsਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 19 ਨਵੰਬਰ ਤੋਂ 1 ਦਸੰਬਰ ਤੱਕ ਚਲਾਇਆ ਜਾ ਰਿਹਾ ਹੈ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ 18 ਤੋਂ 50 ਸਾਲ ਤੱਕ, ਬੇਰੁਜਗਾਰ, ਪੰਜਾਬੀ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਉਹ ਇਸ ਕੋਰਸ ਵਿੱਚ ਭਾਗ ਲੈ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਿੱਖਲਾਈ ਲਈ ਜਨਰਲ ਕੈਟਾਗਰੀ ਨਾਲ ਸਬੰਧਤ ਸਿਖਿਆਰਥੀਆਂ ਤੋਂ 1000/- ਰੁ: ਅਤੇ ਅਨੂਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਤੋਂ 750/- ਰੁ: ਫੀਸ ਵਸੂਲ ਕੀਤੀ ਜਾਵੇਗੀ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਕੌਂਸਲਿੰਗ 19 ਨਵੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ ਵੇਰਕਾ ਸਾਹਮਣੇ ਮਿਲਕ ਪਲਾਂਟ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਸਿਖਿਆਰਥੀ ਆਪਣੇ ਨਾਲ ਅਸਲ ਪੜ੍ਹਾਈ ਦਾ ਸਬੂਤ, ਅਧਾਰ ਕਾਰਡ ਅਤੇ ਜੇਕਰ ਕੋਈ ਸਿਖਿਆਰਥੀ ਅ:ਜਾਤੀ ਨਾਲ ਸਬੰਧ ਰੱਖਦਾ ਹੈ, ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply