Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ `ਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ

ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਸੱਦਾ ਪ੍ਰਵਾਨ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ PUNB1801201826ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਉਹ 23 ਨਵੰਬਰ 2018 ਦੇ ਸਮਾਗਮ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚਣਗੇ, ਜਿਥੇ ਉਹ ਆਪਣੇ ਸੰਬੋਧਨ ਰਾਹੀਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦੇਣਗੇ ਅਤੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਏ ਸੋਨੇ ਚਾਂਦੀ ਦੇ ਵਿਸ਼ੇਸ਼ ਯਾਦਗਾਰੀ ਸਿੱਕੇ ਵੀ ਸੰਗਤ ਅਰਪਣ ਕਰਨਗੇ। ਸ੍ਰੀ ਬਦਨੌਰ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੱਦ ਜਾ ਕੇ ਦਿੱਤਾ ਹੈ।
 ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਦਰਸ਼ਨ ਸਿੰਘ ਲੌਂਗੋਵਾਲ ਵੀ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਅਨੁਸਾਰ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਸੱਦਾ ਖੁਸ਼ੀ-ਖੁਸ਼ੀ ਪ੍ਰਵਾਨ ਕੀਤਾ ਹੈ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਸ ਸਾਲ 22 ਤੇ 23 ਨਵੰਬਰ 2018 ਨੂੰ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਭੇਜੇ ਜਾ ਰਹੇ ਹਨ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਜਾ ਚੁੱਕਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਹ ਅਪੀਲ ਕਰ ਚੁੱਕੇ ਹਨ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਮਤਿ ਦੇ ਸਰਬਸਾਂਝੇ ਅਤੇ ਸਾਂਝੀਵਾਲਤਾ ਦੇ ਸਿਧਾਂਤ ਅਨੁਸਾਰ ਹੀ ਮਨਾਇਆ ਜਾਵੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹੀ ਸਾਰੇ ਸ਼ਾਮਲ ਹੋਣ।
 

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>