Saturday, April 20, 2024

ਰੁਜ਼ਗਾਰ ਮੇਲੇ ਦੇ ਦੂਜੇ ਦਿਨ ਨੌਕਰੀ ਲਈ 212 ਨੌਜਵਾਨਾਂ ਦੀ ਹੋਈ ਚੋਣ

ਮਾਨਸਾ/ਭੀਖੀ, 18 ਨਵੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਸਥਾਨਕ PUNB1801201831ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਚ ਕਰਵਾਏ ਜਾ ਰਹੇ ਤੀਜੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੇ ਦੂਸਰੇ ਦਿਨ 11 ਕੰਪਨੀਆਂ ਨੇ ਸ਼ਿਰਕਤ ਕੀਤੀ।ਇਸ ਮੇਲੇ ਵਿਚ ਤਕਰੀਬਨ 500 ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਜਿ਼ਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਪਹੁੰਚੇ, ਉਨ੍ਹਾਂ ਵਿਚੋਂ 212 ਉਮੀਦਵਾਰ ਵੱਖ-ਵੱਖ ਕੰਪਨੀਆਂ `ਚ ਨੌਕਰੀ ਲਈ ਚੁਣੇ ਗਏ।
     ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਬਹੁਤ ਸਾਰੇ ਲੜਕੇ ਲੜਕੀਆਂ ਕੰਪਨੀਆਂ ਦੁਆਰਾ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸੋਚ ਹੈ ਕਿ ਕੋਈ ਵੀ ਨੌਜਵਾਨ ਜੋ ਕਿ ਕੰਮ ਕਰਨ ਦਾ ਇੱਛੁਕ ਹੈ, ਕੰਮ ਕਰਨ ਦੀ ਲਗਨ ਰੱਖਦਾ ਹੈ ਉਸ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਦੂਸਰੇ ਦਿਨ ਵੀ ਵੱਖ-ਵੱਖ ਕੰਪਨੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜੋ ਕਿ ਕਾਬਲ ਨੌਜਵਾਨ ਲੜਕੇ ਲੜਕੀਆਂ ਨੂੰ ਚੁਣ ਕੇ ਲਿਜਾਣਗੀਆਂ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੀਆਂ।
 ਉਨ੍ਹਾਂ ਕਿਹਾ ਕਿ ਨੌਜਵਾਨ ਕਦੇ ਵੀ ਇਹ ਨਾ ਸੋਚ ਕੇ ਚੱਲਣ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਹੀ ਨੌਕਰੀ ਕਰਨੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੋ ਨੌਜਵਾਨ ਮੁੰਡੇ ਕੁੜੀਆਂ ਆਪਣੇ ਘਰ ਦੇ ਨਜ਼ਦੀਕ, ਆਪਣੇ ਸ਼ਹਿਰ ਜਾਂ ਆਪਣੇ ਪਿੰਡ ਹੀ ਰਹਿ ਕੇ ਕੰਮ ਕਰਨਾ ਚਾਹੁੰਦੇ ਹਨ ਜਾਂ ਕਿਸੇ ਕਾਰਨ ਘਰ ਤੋਂ ਦੂਰ ਨਹੀਂ ਜਾ ਸਕਦੇ, ਉਹ ਅੱਜ ਦੇ ਰੁਜ਼ਗਾਰ ਮੇਲੇ ਵਿਚ ਮੌਜੂਦ ਸਵੈ ਰੁਜ਼ਗਾਰ ਏਜੰਸੀਆਂ ਕੋਲ ਆਪਣੀ ਰਜਿਸਟਰੇਸ਼ਨ ਕਰਵਾ ਕੇ ਮੁਫ਼ਤ ਟਰੇਨਿੰਗ ਲੈ ਕੇ ਆਪਣੇ ਹੀ ਇਲਾਕੇ ਵਿਚ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ।
 ਜਿ਼ਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮੇਲੇ ਵਿਚ ਆਈਆਂ ਵੱਖ-ਵੱਖ ਕੰਪਨੀਆਂ ਕੋਲ ਮੌਜੂਦ ਆਸਾਮੀਆਂ ਲਈ ਅੱਜ ਬੇਰੁਜ਼ਗਾਰ ਲੜਕੇ ਲੜਕੀਆਂ ਦੀ ਇੰਟਰਵਿਊ ਲੈ ਕੇ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਦੂਸਰੇ ਦਿਨ ਵਾਇਟੇਸ਼ਨ ਐਨਰਜੀ, ਸਟੈਂਡਰਡ ਕਾਰਪੋਰੇਸ਼ਨ ਇੰਡੀਆ ਲਿਮਟਡ, ਹਰਵਿੰਦਰਾ ਐਗਰੋ ਇੰਡਸਟਰੀਜ਼, ਸਿ਼ਵ ਸ਼ਕਤੀ ਗਰੁੱਪ ਆਫ਼ ਇੰਸਟੀਚਿਊਟ ਭੀਖੀ, ਇੰਡੀਅਨ ਮੈਡੀਕਲ ਕਾਊਂਸਲ, ਚੈਕਮੇਟ, ਲਾਈਫ਼ ਇੰਸ਼ੋਰੈਂਸ ਕਾਰਪੋਰੇਸ਼ਨ, ਗੰਗਾ ਸਪਿਨਟੈਕਸ ਮਿਲ, ਇੰਡੀਅਨ ਐਕਰਾਈਲਕ ਲਿਮਟਡ ਤੋਂ ਇਲਾਵਾ ਸਵੈ ਰੁਜ਼ਗਾਰ ਏਜੰਸੀਆਂ ਨੇ ਸਿ਼ਰਕਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਪ੍ਰਿੰਸੀਪਲ ਸੁਪਨਦੀਪ ਕੌਰ ਤੋਂ ਇਲਾਵਾ ਕੰਪਨੀਆਂ ਦੇ ਨੁਮਾਇੰਦੇ ਅਤੇ ਇੰਟਰਵਿਊ ਲਈ ਆਏ ਨੌਜਵਾਨ ਲੜਕੇ ਲੜਕੀਆਂ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply