Friday, April 19, 2024

ਹਰਪਾਲ ਸਿੰਘ ਚੀਮਾ ਤੇ ਕੁਲਦੀਪ ਧਾਲੀਵਾਲ ਵੱਲੋਂ ‘ਆਪ’ ਦੇ ਸਾਬਕਾ ਪ੍ਰਧਾਨ ‘ਤੇ ਹਮਲੇ ਦੀ ਨਿੰਦਾ

ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ- ਆਪ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਸੁਰੇਸ਼ ਸ਼ਰਮਾ `ਤੇ ਹੋਏ ਜਾਨਲੇਵਾ PUNB2111201802ਹਮਲੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅੰਮ੍ਰਿਤਸਰ ਲੋਕ ਸਭਾ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਦੋਸ਼ ਲਾਇਆ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਹਰ ਰੋਜ਼ ਹੋਰ ਬਦਤਰ ਹੁੰਦੀ ਜਾ ਰਹੀ ਹੈ।
    ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਹੋ ਰਹੀਆਂ ਵਾਰਦਾਤਾਂ ਸਾਬਿਤ ਕਰ ਰਹੀਆਂ ਹਨ ਕਿ ਪੰਜਾਬ ‘ਚ ‘ਜੰਗਲ ਰਾਜ’ ਚੱਲ ਰਿਹਾ ਹੈ।ਲੋਕ ਸਹਿਮ ਦੇ ਮਾਹੌਲ ‘ਚ ਜੀਅ ਰਹੇ ਹਨ।ਸੁੱਤੀ ਪਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਰੱਤੀ ਭਰ ਵੀ ਪਕੜ ਨਹੀਂ ਰਹੀ। ਸੂਬਾਈ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਖੁਫੀਆ ਤੰਤਰ ਬੁਰੀ ਤਰ੍ਹਾਂ ਫੇਲ ਹੋ ਗਿਆ ਹੈ।ਅਜਿਹੇ ਸੰਵੇਦਨਸ਼ੀਲ ਮਾਹੌਲ `ਚ ਕੇਂਦਰ ਅਤੇ ਸੂਬੇ ‘ਤੇ ਸ਼ਾਸਨ ਕਰ ਰਹੀਆਂ ਰਵਾਇਤੀ ਧਿਰਾਂ ਕਾਂਗਰਸ ਅਤੇ ਅਕਾਲੀ-ਭਾਜਪਾ ਵੱਲੋਂ ਕੀਤੀ ਜਾ ਰਹੀ ਵੋਟ ਦੀ ਰਾਜਨੀਤੀ ਦਾ ਰੁਝਾਣ ਚਿੰਤਾਜਨਕ ਹੈ।ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਕੋਲੋਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਮੁਸਤੈਦ ਕਰਨ ਦੀ ਮੰਗ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਚੇਤ ਅਤੇ ਆਪਸੀ ਸਦਭਾਵਨਾ ਅਤੇ ਪ੍ਰੇਮ ਪਿਆਰ ਬਰਕਰਾਰ ਰੱਖਣ ਦੀ ਅਪੀਲ ਕੀਤੀ।
    ਹਰਪਾਲ ਸਿੰਘ ਚੀਮਾ ਨੇ ਸੁਰੇਸ਼ ਸ਼ਰਮਾ ਦੇ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਇਸ ਹਮਲੇ ਦੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਸਮਾਬੱਧ ਨਿਆਇਕ ਜਾਂਚ ਦੀ ਮੰਗ ਕੀਤੀ।  

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply