Friday, March 29, 2024

ਸਰਕਾਰੀਆ ਵਲੋਂ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਜਿਲ੍ਹਾ ਪੱਧਰੀ ਕੈਂਪ ਦਾ ਉਦਘਾਟਨ

ਕੈਂਪ ਦੌਰਾਨ ਦਿਵਆਂਗਾਂ ਦਾ ਮੌਕੇ ਤੇ ਹੀ ਮੈਡੀਕਲ ਕਰਾ ਕੇ ਦਿੱਤੇ ਟਰਾਈਸਾਈਕਲ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ PUNB2111201808ਜਿਲੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜਿਲ੍ਹਾ ਪੱਧਰੀ ਕੈਂਪ ਆਈ ਟੀ ਆਈ ਰਣਜੀਤ ਐਵੀਨਿਊ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਸੁਖਬਿੰਦਰ ਸਿੰਘ ਸਰਕਾਰੀਆ ਮਾਲ ਤੇ ਪੁਨਰਵਾਸ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ।ਸਰਕਾਰੀਆ ਨੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਸਕੀਮਾਂ ਦੇ ਸਟਾਲਾਂ ਦਾ ਦੌਰਾ ਕੀਤਾ ਅਤੇ ਜਾਣਕਾਰੀ ਪ੍ਰਾਪਤ ਕੀਤੀ।
     ਸਰਕਾਰੀਆ ਨੇ ਦੱਸਿਆ ਕਿ ਸਰਕਾਰ ਵਲੋਂ ਲੋੜਵੰਦ ਵਿਅਕਤੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਵੇਂ ਪੈਨਸ਼ਨ, ਆਟਾ-ਦਾਲ, ਉਜਾਲਾ ਸਕੀਮ, ਦਿਵਆਂਗ ਲਈ ਮੈਡੀਕਲ ਕੈਂਪ, ਭਗ਼ਤ ਪੂਰਨ ਸਿੰਘ ਸਕੀਮ, ਜਾਬ ਕਾਰਡ, ਰਜਿਸਟਰੇਸ਼ਨ, ਅਵਾਸ ਯੋਜਨਾ ਆਦਿ ਸਕੀਮਾਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਪਾਂ ਵਿੱਚ ਲੋੜਵੰਦ ਵਿਅਕਤੀਆਂ ਦੇ ਮੌਕੇ ਤੇ ਫਾਰਮ ਭਰ ਕੇ ਉਨ੍ਹਾਂ ਨੂੰ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਂਦਾ ਹੈ।ਸਰਕਾਰੀਆਂ ਨੇ ਕਿਹਾ ਕਿ ਇਸ ਕੈਂਪ ਵਿੱਚ ਵੱਖ ਵੱਖ ਕੰਪਨੀਆਂ ਵੱਲੋਂ ਵੀ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਕੈਂਪ ਲਗਾਇਆ ਗਿਆ ਹੈ।ਸਰਕਾਰੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ ਰੁਜਗਾਰ ਮੇਲਿਆਂ ਸਦਕਾ 4 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਪ੍ਰਦਾਨ ਕੀਤਾ ਗਿਆ ਹੈ।
              ਸਰਕਾਰੀਆ ਨੇ ਕਿਹਾ ਕਿ ਸਰਕਾਰ ਹਰ ਇੱਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਤਹਿਤ ਵੱਖ ਵੱੱਖ ਸਰਕਾਰੀ ਸਕੀਮਾਂ ਤੌ ਵਾਂਝੇ ਰਹਿ ਗਏ ਲੋਕਾਂ ਨੂੰ ਇੰਨਾ ਸਕੀਮਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ।ਇੰਨਾ ਕੈਪਾਂ ਦੋਰਾਂਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੌ ਆਪਣੇ-ਆਪਣੇ ਵਿਭਾਗਾਂ ਦੇ ਸਟਾਲ ਲਗਾ ਕੇ ਜਿਥੇ ਪ੍ਰਾਰਥੀਆਂ ਦੇ ਬਿਨੇ ਪੱਤਰ ਪ੍ਰਾਪਤ ਕੀਤੇ ਜਾਦੇ ਹਨ ਉਥੇ ਪਹਿਲੇ ਲਗਾਏ ਕੈਪਾਂ ਦੋਰਾਨ ਪ੍ਰਾਪਤ ਬਿਨੇ ਪੱਤਰਾਂ `ਤੇ ਕਾਰਵਾਈ ਕਰਦੇ ਹੋਏ ਲਾਭਪਾਤਰੀਆਂ ਨੂੰ ਬਣਦੇ ਲਾਭ ਵੀ ਦਿੱਤੇ ਜਾਦੇ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੌ ਸਰਕਾਰੀ ਲਾਭਪਾਤਰੀ ਸਕੀਮਾਂ ਦਾ ਲਾਭ ਲੈਣ ਲਈ ਇੱਕ ਸੁਨਿਹਰੀ ਮੋਕਾ ਦਿੱਤਾ ਗਿਆ ਹੈ ਜਿਸ ਦਾ ਕਿ ਉਹ ਲਾਭ ਉਠਾਉਣ।
     ਇਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਕੈਂਪ ਲਗਾਉਣਾ  ਇਤਿਹਾਸਕ ਫੈਸਲਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦੀ ਪਹੁੰਚ ਕਰਾਉਣਾ ਹੈ।ਔਜਲਾ ਨੇ ਕੈਂਪ ਦੌਰਾਨ ਹਾਜ਼ਰ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਪਿੰਡ ਪੱਧਰ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦੇ ਫਾਰਮ ਭਰਵਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਮਿਲ ਸਕੇ।ਔਜਲਾ ਨੈ ਦੱਸਿਆ ਕਿ ਸਰਕਾਰ ਵੱਲੋਂ ਅਜਿਹੇ ਕੈਂਪ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਤਾਂ ਜੋ ਉਨ੍ਹ੍ਾਂ ਨੂੰ ਘਰ ਦੇ ਦੁਆਰ `ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।ਇਸ ਮੌਕੇ ਔਜਲਾ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਜਾਬ ਕਾਰਡ ਵੀ ਵੰਡੇ ਗਏ।
     ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 1977 ਵਿਅਕਤੀਆਂ ਨੂੰ ਆਨਲਾਈਨ ਰਜਿਸਟਰਡ ਕੀਤਾ ਗਿਆ, 152 ਵਿਅਕਤੀਆਂ ਨੂੰ ਮੌਕੇ `ਤੇ ਹੀ ਸਰਕਾਰੀ ਸਕੀਮਾਂ ਦਾ ਲਾਭ, 57 ਨੌਜਵਾਨਾਂ ਨੂੰ ਨੌਕਰੀਆਂ, 66 ਦਿਵਆਂਗਾਂ ਦੇ ਮੈਡੀਕਲ ਸਰਟੀਫਿਕੇਟ ਦੇ ਯੋਗ ਪਾਇਆ ਗਿਆ ਅਤੇ 6 ਨੂੰ ਵੀਲ ਚੇਅਰ ਅਤੇ 3 ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਵੀ ਦਿੱਤੀਆਂ ਗਈਆਂ।ਸੰਘਾ ਨੇ ਦੱਸਿਆ ਕਿ ਪਿਛਲੇ ਕੈਂਪ ਦੌਰਾਨ 453 ਵਿਅਕਤੀਆਂ ਦੇ ਪੈਡਿੰਗ ਲਾਭ ਬਕਾਇਆ ਸਨ ਉਹ ਵੀ ਦਿੱਤੇ ਗਏ ਅਤੇ 264 ਵਿਅਕਤੀਆਂ ਦੀ ਪੈਨਸ਼ਨ ਵੀ ਲਗਾਈ ਗਈ।ਸੰਘਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 40 ਵਿਅਕਤੀਆਂ ਨੂੰ ਜਾਬ ਕਾਰਡ ਅਤੇ 8 ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਕਰਜਾ ਵੀ ਮੁਹੱਈਆ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੀ, ਜਿਸ ਵਿੱਚ 60 ਵਿਅਕਤੀਆਂ ਵੱਲੋਂ ਖੂਨਦਾਨ ਵੀ ਕੀਤਾ ਗਿਆ।
     ਇਸ ਕੈਂਪ ਵਿੱਚ ਸੰਤੋਖ ਸਿੰਘ ਭਲਾਈਪੁਰ ਵਿਧਾਇਕ, ਮੇਅਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਵਿਕਾਸ ਹੀਰਾ, ਮੈਡਮ ਪੱਲਵੀ  ਅੇਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2, ਅੇਸ.ਅੇਸ ਸੰਧੂ ਹੈਡ ਜੀ.ਓ.ਜੀ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸੁਨੀਤਾ ਕਿਰਨ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply