Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ PUNJ2211201809ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ’ਤੇ ਪੁੱਜਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਵਾਗਤ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ  ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।
    ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਨੇ ਨਗਰ ਕੀਰਤਨ ’ਚ ਹਾਜ਼ਰੀ ਲਵਾਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ। ਨਗਰ ਕੀਰਤਨ ’ਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੂੰਜਾਉਂਦੇ ਹੋਏ ਸ਼ਾਮਿਲ ਹੋਏ ਅਤੇ ਗੁਰਬਾਣੀ ਸ਼ਬਦ ਦਾ ਉਚਾਰਣ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ, ਡੀਨ, ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
    ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ।
    ਗੁਰਪੁਰਬ ਮੌਕੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ  ਰਜਿੰਦਰ ਮੋਹਨ ਸਿੰਘ ਛੀਨਾ ਨੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਲੋਕਾਈ ਨੂੰ ਸਮਾਜਿਕ ਕੁਰੀਤੀਆ ’ਚੋਂ ਕੱਢਦਿਆਂ ਹੱਕ-ਸੱਚ ਦੀ ਕੀਰਤ ਕਮਾਈ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਕਲਯੁੱਗ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰ ਕੇ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚਲਣ ਤੋਂ ਇਲਾਵਾ ਉਸ ਸੱਚੇ ਪ੍ਰਮੇਸ਼ਵਰ ਧੰਨ ਸ੍ਰੀ ਨਿਰੰਕਾਰ ਜੋ ਕਿ ਜੁਗਾ ਜੁਗੰਤਰ ਹਾਜ਼ਰ-ਨਾਜ਼ਰ ਹੈ, ਦਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤਾਰਿਆਂ ਦੀ ਗਿਣਤੀ ਤਾਂ ਹੋ ਸਕਦੀ ਹੈ ਪਰ ਬਾਬੇ ਨਾਨਕ ਵੱਲੋਂ ਤਾਰੇ ਗਏ ਲੋਕਾਂ ਦੀ ਗਿਣਤੀ ਕਦੇ ਵੀ ਨਹੀਂ ਹੋ ਸਕਦੀ। ਇਸ ਮੌਕੇ ਛੀਨਾ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
    ਪੁਲਿਸ ਕਮਿਸ਼ਨਰ ਐਸ ਸ੍ਰੀ ਵਾਸਤਵਾ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਸੁਰੱਖਿਆ ਸਬੰਧੀ ਪੁਲਿਸ ਦੇ ਕੀਤੇ ਗਏ ਕਰੜੇ ਪ੍ਰਬੰਧਾਂ ਹੇਠ ਕਾਲਜ ਵੱਲੋਂ ਆਰੰਭ ਹੋਏ ਇਸ ਨਗਰ ਕੀਰਤਨ ਦਾ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਧੰਨਰਾਜ ਸਿੰਘ ਅਤੇ ਦੀਵਾਨ ਦੇ ਹੋਰ ਅਹੁਦੇਦਾਰ ਜਿੰਨ੍ਹਾਂ ’ਚੋਂ ਨਰਿੰਦਰ ਸਿੰਘ ਖੁਰਾਣਾ,  ਨਿਰਮਲ ਸਿੰਘ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਵੱਲੋਂ ਜੀ. ਟੀ. ਰੋਡ ਵਿਖੇ ਨਗਰ ਕੀਰਤਨ ਦਾ ਖਾਸ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ।

    ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ  ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ  ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ  ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ,  ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ, ਗੁਰਮਹਿੰਦਰ ਸਿੰਘ, ਸੁਖਬੀਰ ਕੌਰ ਮਾਹਲ, ਸ਼੍ਰੋਮਣੀ ਕਮੇਟੀ ਤੋਂ ਬਲਵਿੰਦਰ ਸਿੰਘ ਜੌੜਾਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਜਸਵਿੰਦਰ ਸਿੰਘ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ, ਐਡੀਸ਼ਨਲ ਮੈਨੇਜ਼ਰ ਨਿਸ਼ਾਨ ਸਿੰਘ, ਅੰਮ੍ਰਿਤਪਾਲ ਸਿੰਘ ਇਨਫ਼ਾਰਮੇਸ਼ਨ ਅਫ਼ਸਰ, ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰ: ਡਾ. ਆਰ.ਕੇ ਧਵਨ, ਪ੍ਰਿੰ: ਡਾ. ਮੰਜ਼ੂ ਬਾਲਾ, ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰ: ਡਾ. ਨੀਲਮ ਹੰਸ, ਪ੍ਰਿੰ: ਡਾ. ਐਚ.ਬੀ ਸਿੰਘ, ਪ੍ਰਿੰ: ਡਾ. ਜਸਪਾਲ ਸਿੰਘ, ਪ੍ਰਿੰ: ਡਾ. ਮਨਪ੍ਰੀਤ ਕੌਰ, ਪ੍ਰਿੰ: ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਐਸ.ਐਸ ਸਿੱਧੂ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਨਾਨਕ ਸਿੰਘ, ਪ੍ਰਿੰ: ਕਵਲਜੀਤ ਸਿੰਘ, ਪ੍ਰਿੰ: ਏ.ਐਸ ਗਿੱਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਗੁਰਜੀਤ ਸਿੰਘ ਸੇਠੀ, ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>