Friday, March 29, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ PUNJ2211201811ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ-ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ-ਜੱਸ ਉਚਾਰਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਥਾਂ-ਥਾਂ ਚਾਹ, ਮਠਿਆਈਆਂ, ਫਰੂਟ ਆਦਿ ਲੰਗਰ ਲਗਾਏ ਗਏ।ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ, ਕਰਮਚਾਰੀ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ-ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗੱਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪਨ ਹੋਇਆ।
    ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੋੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਬਿਜੈ ਸਿੰਘ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਰਘਬੀਰ ਸਿੰਘ ਮੰਡ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਸੁਖਰਾਜ ਸਿੰਘ, ਦਰਸ਼ਨ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply