Thursday, April 18, 2024

ਡੀ.ਸੀ ਮਾਨਸਾ ਵਲੋਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਅੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਉਦਘਾਟਨ

ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਘਰ-ਘਰ ਰੁਜ਼ਗਾਰ ਦੇਣ ਦੀ ਸੋਚ ਸਦਕਾ ਕਰੀਬ 50 ਲੱਖ ਰੁਪਏ ਦੀ ਲਾਗਤ PUNJ2311201814ਨਾਲ ਤਿਆਰ ਹੋਈ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਉਦਘਾਟਨ ਕੀਤਾ।
        ਡਿਪਟੀ ਕਮਿਸ਼ਨਰ ਨੇ ਇਸ ਮੇਂ ਕਿਹਾ ਕਿ 4900 ਵਰਗ ਫੁੱਟ ਵਿਚ ਤਿਆਰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਇਮਾਰਤ ਦਾ ਨਿਰਮਾਣ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਨੂੰ ਹੁੰਗਾਰਾ ਦੇਣ ਵਾਸਤੇ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੁਆਰਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕਰਕੇ ਵੱਖ-ਵੱਖ ਕੰਪਨੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ ਜੋ ਕਿ ਨੌਜਵਾਨਾਂ ਲਈ ਸੁਨਹਿਰਾ ਅਵਸਰ ਹੈ ਕਿਉਂਕਿ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਇਕ ਹੀ ਜਗ੍ਹਾ ਤੇ ਕਈ ਕੰਪਨੀਆਂ ਕੋਲ ਇੰਟਰਵਿਊ ਦੇਣ ਦਾ ਮੌਕਾ ਮਿਲ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।
         ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਰੁਜ਼ਗਾਰ ਉਤਪਤੀ ਤੇ ਕਾਰੋਬਾਰ ਬਿਊਰੋ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕੰਮਕਾਜ ਦਾ ਸਮਾਂ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 10 ਵਜੇ ਤੋਂ 6 ਵਜੇ ਤੱਕ ਅਤੇ ਸ਼ਨੀਵਾਰ ਵਾਲੇ ਦਿਨ 10 ਵਜੇ ਤੋਂ 2 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਹਰ ਮਹੀਨੇ 2 ਰੁਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਨੌਜਵਾਨ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਰੁਜ਼ਗਾਰ ਕੈਂਪਾਂ ਵਿਚ ਹਿੱਸਾ ਲੈ ਸਕਦੇ ਸਨ।  
         ਇਸ ਮੌਕੇ ਸਾਬਕਾ ਸਰਦੂਲਗੜ ਵਿਧਾੲਕਿ ਅਜੀਤਇੰਦਰ ਸਿੰਘ ਮੋਫਰ, ਹਲਕਾ ਇੰਚਾਰਜ ਡਾ. ਮੰਜੂ ਬਾਂਸਲ, ਐਸ.ਐਸ.ਪੀ ਮਨਧੀਰ ਸਿੰਘ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਤੋਂ ਇਲਾਵਾ ਵਿਦਿਆ ਭਾਰਤੀ ਸਕੂਲ, ਅਤੇ ਸਰਕਾਰੀ ਸਕੂਲ ਮੂਸਾ ਦੇ ਵਿਦਿਆਰਥੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply