Saturday, April 20, 2024

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਨੇ ਚਲਾਈ ਸਫ਼ਾਈ ਮੁਹਿੰਮ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ PUNJ2411201807ਤਹਿਤ ਵਾਰਡ ਨੰਬਰ 11 ਵਿਖੇ ਸਫ਼ਾਈ ਕਰਮਚਾਰੀਆਂ ਨੇ ਨਾਲੇ ਦੀ ਸਫ਼ਾਈ ਕੀਤੀ।
    ਕਾਰਜਸਾਧਕ ਅਫ਼ਸਰ ਰਵੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਸ਼ਹਿਰ ਦੀ ਸਫ਼ਾਈ ਵਿਵੱਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਗਲੀਆਂ ਨਾਲੀਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੁਆਰਾ ਰੋਜ਼ਾਨਾ ਹੀ ਸ਼ਹਿਰ ਦੀ ਸਫ਼ਾਈ ਵਿਵਸਥਾ ਬਹਾਲ ਰੱਖਣ ਲਈ ਯਤਨ ਕੀਤੇ ਜਾਂਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦਾ ਕੂੜਾ ਕਰਕਟ ਅਤੇ ਹੋਰ ਫਾਲਤੂ ਸਾਮਾਨ ਸੜਕਾਂ ਜਾਂ ਗਲੀਆਂ `ਚ ਸੱਟਣ ਦੀ ਬਜ਼ਾਏ ਕੂੜਾਦਾਨ ਦਾ ਉਪਯੋਗ ਕਰਨ ਤਾਂ ਜੋ ਉਨ੍ਹਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply