Friday, April 19, 2024

ਐਮ.ਪੀ ਗੁਰਜੀਤ ਔਜਲਾ ਨੇ ਪਾਕਿਸਤਾਨ ਹਾਕੀ ਟੀਮ ਦਾ ਵਾਹਗਾ ਪਹੁੰਚਣ `ਤੇ ਕੀਤਾ ਸਵਾਗਤ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਵਿਖੇ ਹੋ PUNJ2411201813ਰਹੇ ਹਾਕੀ ਵਿਸ਼ਵ ਕੱਪ ਖੇਡਣ ਲਈ ਵਾਹਗਾ ਸਰਹੱਦ ਪਹੁੰਚਣ ’ਤੇ ਫੁਲ ਮਲਾਵਾਂ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਔਜਲਾ ਨੇ ਕਿਹਾ ਕਿ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਨਾਲ ਮੈਚ ਖੇਡਣ ਨਾਲ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ ਹੋਣਗੇ।੍ਰ ਔਜਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ ਹੀ ਦੋਹਾਂ ਦੇਸ਼ਾਂ ਸਬੰਧਾਂ ਵਿੱਚ ਮਜਬੂਤੀ ਆਵੇਗੀ।
     ਔਜਲਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਕੋਰੀਡੋਰ ਖੋਲ੍ਹਣਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਗੁਰਦਵਾਰਾ ਦੇ ਦਰਸ਼ਨ ਦੀਦਾਰੇ ਕਰਨ ਲਈ ਲਾਂਘਾ ਖੋਲ੍ਹਣ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ ਹੋਣਗੇ ਉਥੇ ਭਾਰਤ-ਪਾਕਿਸਤਾਨ ਦੇ ਲੋਕ ਇਕ ਦੂਜੇ ਦੇ ਹੋਰ ਨੇੜੇ ਆ ਸਕਣਗੇ ਅਤੇ ਵਪਾਰ ਨੂੰ ਵੀ ਕਾਫੀ ਹੁਲਾਰਾ ਮਿਲੇਗਾ।
     ਇਸ ਮੌਕੇ ਪੰਜਾਬ ਖੇਡ ਵਿਭਾਗ ਵੱਲੋਂ ਸ੍ਰ ਗੁਰਲਾਲ ਸਿੰਘ ਰਿਆੜ ਜਿਲ੍ਹਾ ਖੇਡ ਅਫਸਰ ਵੱਲੋਂ ਵੀ ਵਾਹਗਾ ਸਰਹੱਦ ਵਿਖੇ ਪਹੁੰਚਣ ’ਤੇ ਪਾਕਿਸਤਾਨ ਦੀ ਹਾਕੀ ਟੀਮ ਦਾ ਸਵਾਗਤ ਕੀਤਾ ਗਿਆ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply