Thursday, April 25, 2024

ਸੁਨੀਲ ਜਾਖੜ ਨੇ ਹਲਕਾ ਭੋਆ ਦੇ ਵਿਕਾਸ ਲਈ ਪੰਚਾਇਤਾਂ ਨੂੰ ਵੰਡਿਆ ਇੱਕ ਕਰੋੜ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਬਮਿਆਲ ਵਿਖੇ ਸੁਨੀਲ ਜਾਖੜ ਸੰਸਦ ਗੁਰਦਾਸਪੁਰ/ਪਠਾਨਕੋਟ ਨੇ  ਵਿਧਾਨ ਸਭਾ ਹਲਕਾ ਭੋਆ ਦੇ ਵਿਕਾਸ PUNJ2511201805ਲਈ ਪੰਚਾਇਤਾਂ ਨੂੰ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਵੰਡੀ।ਬਮਿਆਲ ਵਿਖੇ ਇੱਕ ਸਮਾਗਮ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ।ਸਮਾਰੋਹ ਵਿੱਚ ਸੁਨੀਲ ਜਾਖੜ ਸੰਸਦ ਗੁਰਦਾਸਪੁਰ/ਪਠਾਨਕੋਟ ਵਿਸ਼ੇਸ ਤੋਰ ਤੇ ਹਾਜ਼ਰ ਹੋਏ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਵੀ ਕੀਤੀ।ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਖੇਤਰ ਦੀਆਂ ਸਮੱਸਿਆਵਾਂ ਤੋਂ ਸੁਨੀਲ ਜਾਖੜ ਸੰਸਦ ਗੁਰਦਾਸਪੁਰ/ਪਠਾਨਕੋਟ ਨੂੰ ਜਾਣੂ ਕਰਵਾਇਆ।ਇਸ ਸਮੇਂ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ (ਜ), ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਪਾਰਟੀ ਵਰਕਰ ਤੇ ਅਹੁੱਦੇਦਾਰ ਹਾਜ਼ਰ ਸਨ।
    ਸਮਾਰੋਹ ਵਿੱਚ ਸੰਬੋਧਨ ਕਰਦਿਆਂ ਸੁਨੀਲ ਜਾਖੜ ਸੰਸਦ ਗੁਰਦਾਸਪੁਰ/ਪਠਾਨਕੋਟ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਜਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੋਕਾਂ ਨੂੰ ਜਿਲ੍ਹਾ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਖੋਲੇ ਜਾਣ ਦਾ ਇੱਕ ਵਿਸ਼ੇਸ਼ ਤੋਹਫਾ ਦਿੱਤਾ ਹੈ ਅਤੇ ਹੁਣ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਵਿਖੇ ਦਰਸ਼ਨਾਂ ਲਈ ਬਾਰਡਰ ਤੇ ਜੋ ਲਾਂਗਾ ਖੋਲਿਆ ਜਾ ਰਿਹਾ ਹੈ ਇਸ ਨੂੰ ਲੈ ਕੇ ਲੋਕਾਂ ਵਿੱਚ ਖੂਸੀ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਜੋ ਜਨਤਾ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਸਾਰੇ ਵਾਦੇਆਂ ਨੂੰ ਪੂਰਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੇ ਦੋਰਾਨ 50 ਪ੍ਰਤੀਸ਼ਤ ਮਹਿਲਾਵਾਂ ਲਈ ਰਿਜਰਵਰੇਸਨ ਕਰਨਾ ਇੱਕ ਬਹੁਤ ਹੀ ਵਧੀਆ ਸੋਚ ਹੈ।ਇਸ ਨਾਲ ਮਹਿਲਾਵਾਂ ਨੂੰ ਵੀ ਸੂਬੇ ਦੀ ਉਨਤੀ ਲਈ ਅੱਗੇ ਆਉਣ ਦਾ ਮੋਕਾ ਮਿਲੇਗਾ।  
ਉਨ੍ਹਾਂ ਕਿਹਾ ਕਿ ਜਿਲ੍ਹਾ ਗੁਰਦਾਸਪੁਰ/ਪਠਾਨਕੋਟ ਵਿੱਚ ਇੱਕ ਲੱਖ 93 ਹਜਾਰ ਲੋਕਾਂ ਨੇ ਜਿਸ ਉਮੀਦ ਨਾਲ ਅਪਣੀ ਆਵਾਜ ਬਣਾ ਕੇ ਉਨ੍ਹਾਂ ਨੂੰ ਸਰਕਾਰ ਵਿੱਚ ਖੜਿਆਂ ਕੀਤਾ ਹੈ ਉਨ੍ਹਾਂ ਦਾ ਇੱਕ ਹੀ ਉਪਰਾਲਾ ਰਹਿੰਦਾ ਹੈ ਕਿ ਲੋਕਾਂ ਦੀ ਭਲਾਈ ਲਈ ਹਰੇਕ ਸੰਭਵ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪਹਿਲਾ ਵੀ ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ 20 ਲੱਖ ਰੁਪਏ ਦੀ ਰਾਸ਼ੀ ਕੈਪਟਨ ਸਰਕਾਰ ਵੱਲੋਂ ਦਿੱਤੀ ਗਈ ਸੀ ਅਤੇ ਹੁਣ ਫਿਰ ਤੋਂ ਖੇਤਰ ਦੇ ਵਿਕਾਸ ਲਈ ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇੱਕ ਸਾਲ ਇੱਕ ਮਹੀਨਾ ਤੇ ਨੋ ਦਿਨ ਦੇ ਕਾਰਜਕਾਲ ਵਿੱਚ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੈਨਸ਼ਨ ਲੋਕਾਂ ਨੂੰ ਸਮੇਂ ਤੇ ਮਿਲ ਰਹੀ ਹੈ।ਆਉਣ ਵਾਲੇ ਸਮੇਂ ਦੋਰਾਨ ਪੈਨਸ਼ਨ ਵਿੱਚ ਹੋਰ ਵੀ ਵਾਧਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕ ਇਸ ਕਾਰਜਕਾਲ ਦੋਰਾਨ ਅਤੇ ਪਿਛਲੀ ਸਰਕਾਰ ਦੇ ਕਾਰਜਕਾਲ ਦੋਰਾਨ ਅਗਰ ਵਿਕਾਸ ਕੰਮਾਂ ਦਾ ਅੰਤਰ ਕੱਢਣਗੇ ਤਾਂ ਕੈਪਟਨ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜ ਆਪਣੇ ਆਪ ਨਜਰ ਆਉਣਗੇ।
ਉਨ੍ਹਾਂ ਕਿਹਾ ਕਿ ਚੋਣਾਂ ਦੇ ਦੋਰਾਨ ਵਿਧਾਇਕ ਜੋਗਿੰਦਰ ਪਾਲ ਵੱਲੋਂ ਦੋ ਪੁਲਾਂ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਪੁਲਾਂ ਦੀ ਮਨਜ਼ੂਰੀ ਲਿਆ ਕੇ ਅਪਣਾ ਵਾਅਦਾ ਪੂਰਾ ਕੀਤਾ ਹੈ।ਹੁਣ ਉਨ੍ਹਾਂ ਵੱਲੋਂ ਦੋ ਪਲਟੂਨ ਬ੍ਰਿਜ ਵੀ ਬਣਾਉਣ ਦੀ ਮੰਗ ਕੀਤੀ ਹੈ ਇਹ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਹ ਕਾਰਜ ਵੀ ਹਲਕੇ ਦੇ ਵਿਕਾਸ ਲਈ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਖੇਤਰ ਦੇ ਕਿਸਾਨਾਂ ਦੀ ਮੰਗ ਸੀ ਕਿ ਗੰਨੇ ਦੀ ਫਸ਼ਲ ਜਿਆਦਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਬਟਾਲਾ ਸੁਗਰ ਮਿਲ ਦੀ ਸਮਰੱਥਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਪਨਿਆੜ ਸੂਗਰ ਮਿਲ ਵਿੱਚ ਵੀ ਸੁਧਾਰ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply