Saturday, April 20, 2024

ਕਮਲਜੀਤ ਖੇਡਾਂ ਮੌਕੇ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਦਾ ਨਕਦ ਪੁਰਸਕਾਰਾਂ ਨਾਲ ਹੋਵੇਗਾ ਸਨਮਾਨ – ਪ੍ਰੋ. ਗੁਰਭਜਨ ਗਿੱਲ

ਕਿਹਾ ਓਲੰਪਿਕ ਚਾਰਟਰ ਦੀਆਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੁਰਜੀਤ ਸਪੋਰਟਸ ਐਸੋਸੀਏਸ਼ਨ ਵਚਨਬੱਧ
ਬਟਾਲਾ, 30 ਨਵੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਕੁੰਭ ਵਜੋਂ ਜਾਣੀਆਂ ਜਾਂਦੀਆਂ ਕਮਲਜੀਤ ਖੇਡਾਂ-2018 ਦੌਰਾਨ PUNJ3011201801jpgਇਸ ਵਾਰ ਜਕਾਰਤਾ ਏਸ਼ਿਆਈ ਖੇਡਾਂ `ਚ ਤਮਗਾ ਜਿੱਤਣ ਵਾਲੇ 7 ਪੰਜਾਬੀ ਖਿਡਾਰੀਆਂ ਨੂੰ ਖੇਡਾਂ ਦੌਰਾਨ ਨਗਦ ਪੁਰਸਕਾਰਾਂ ਨਾਲ ਸਨਮਾਨਿਆ ਜਾਵੇਗਾ।ਇਹ ਖੁਲਾਸਾ ਖੇਡਾਂ ਦੀ ਪ੍ਰਬੰਧਕ ਸੰਸਥਾ ਸੁਰਜੀਤ ਸਪੋਰਟਸ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਉਨਾਂ ਦੱਸਿਆ ਕਿ 29 ਨਵੰਬਰ ਤੋਂ 2 ਦਸੰਬਰ ਤੱਕ ਕਰਵਾਈਆਂ ਜਾ ਰਹੀਆਂ ਖੇਡਾਂ ਸਮੇਂ ਇਨਾਂ 7 ਪੰਜਾਬੀ ਖਿਡਾਰੀਆਂ ਨੂੰ ਕੋਟਲਾ ਸ਼ਾਹੀਆ (ਬਟਾਲਾ) ਵਿਖੇ 2 ਦਸੰਬਰ ਨੂੰ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਵਿਖੇ 28ਵੀਆਂ ਕਮਲਜੀਤ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਐਵਾਰਡਾਂ ਅਤੇ ਕੁੱਲ ਡੇਢ ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਪ੍ਰੋ. ਗਿੱਲ ਦੀ ਅਗਵਾਈ ਹੇਠ ਬਣੀ ਐਵਾਰਡਾਂ ਦੀ ਚੋਣ ਕਮੇਟੀ ਜਿਸ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਐਸ.ਪੀ ਅਤੇ ਸੀਨੀਅਰ ਮੀਤ ਪ੍ਰਧਾਨ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਸ਼ਾਮਲ ਸਨ, ਦੀ ਮੀਟਿੰਗ ਉਪਰੰਤ ਸਨਮਾਨਿਤ ਕੀਤੀਆਂ ਜਾਣ ਵਾਲੀਆਂ 7 ਖੇਡ ਸਖਸ਼ੀਅਤਾਂ ਦਾ ਖੁਲਾਸਾ ਕੀਤਾ ਗਿਆ।ਪ੍ਰੋ. ਗਿੱਲ ਨੇ ਦੱਸਿਆ ਕਿ  ਏਸ਼ਿਆਈ ਖੇਡਾਂ ਵਿੱਚ ਸ਼ਾਟਪੁੱਟ  ਸੋਨ ਤਮਗਾ ਜੇਤੂ ਤੇਜਿੰਦਰ ਪਾਲ ਸਿੰਘ ਤੂਰ ਨੂੰ ਮੇਜਰ ਵਜਿੰਦਰ ਸਿੰਘ ਸ਼ਾਹੀ ਯਾਦਗਾਰੀ ਪੰਜਾਬ ਗੌਰਵ ਐਵਾਰਡ, ਤੀਹਰੀ ਛਾਲ ਵਿੱਚ ਸੋਨ ਤਮਗਾ ਜੇਤੂ ਅਰਪਿੰਦਰ ਸਿੰਘ ਨੂੰ ਕਮਲਜੀਤ ਯਾਦਗਾਰੀ ਐਵਾਰਡ, ਰੋਇੰਗ ਵਿੱਚ ਸੋਨ ਤਮਗਾ ਜੇਤੂ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ ਨੂੰ ਹਰਜੀਤ ਸਿੰਘ ਬਰਾੜ ਯਾਦਗਾਰੀ ਐਵਾਰਡ, ਮਹਿਲਾ ਹਾਕੀ ਵਿੱਚ ਚਾਂਦੀ ਦਾ ਤਮਗਾ ਜੇਤੂ ਗੁਰਜੀਤ ਕੌਰ ਤੇ ਮਹਿਲਾ ਕਬੱਡੀ ਵਿੱਚ ਚਾਂਦੀ ਦਾ ਤਮਗਾ ਜੇਤੂ ਰਣਦੀਪ ਕੌਰ ਨੂੰ ਮਾਝੇ ਦਾ ਮਾਣ ਐਵਾਰਡ, ਮਹਿਲਾ ਹਾਕੀ ਵਿੱਚ ਚਾਂਦੀ ਦਾ ਤਮਗਾ ਜੇਤੂ ਰੀਨਾ ਖੋਖਰ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਅਤੇ ਪੁਰਸ਼ ਹਾਕੀ ਵਿੱਚ ਕਾਂਸੀ ਦਾ ਤਮਗਾ ਜੇਤੂ ਰੁਪਿੰਦਰ ਪਾਲ ਸਿੰਘ ਨੂੰ ਓਲੰਪੀਅਨ ਸੁਰਜੀਤ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।
ਪ੍ਰੋ. ਗਿੱਲ ਨੇ ਦੱਸਿਆ ਕਿ ਸਾਰੀਆਂ ਸਖਸ਼ੀਅਤਾਂ ਨੂੰ 2 ਦਸੰਬਰ ਨੂੰ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਐਵਾਰਡਾਂ ਨਾਲ ਸਨਮਾਨ ਕਰਦਿਆਂ 21-21 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਪੱਤਰ ਅਤੇ ਪੁਸਤਕਾਂ ਦਿੱਤੀਆਂ ਜਾਣਗੀਆਂ।ਉਨਾਂ ਕਿਹਾ ਕਿ ਕੌਮੀ ਪੱਧਰ ਦੇ ਪੋਲ ਵਾਲਟ ਅਥਲੀਟ ਕਮਲਜੀਤ ਸਿੰਘ ਦੀ ਯਾਦ ਵਿੱਚ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾਂਦੀਆਂ ਖੇਡਾਂ ਵਿੱਚ ਮੁੱਢ ਤੋਂ ਹੀ ਓਲੰਪਿਕ ਚਾਰਟਰ ਦੀਆਂ ਖੇਡਾਂ ਕਰਵਾਈਆਂ ਜਾਂਦੀਆਂ ਹਨ ਜਿਥੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਫੁਟਬਾਲ, ਹਾਕੀ, ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਦਾ ਨਗਦ ਇਨਾਮਾਂ ਤੇ ਪੁਸਤਕਾਂ ਨਾਲ ਸਨਮਾਨ ਕੀਤਾ ਜਾਂਦਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply