Saturday, April 20, 2024

ਮੰਗਾਂ ਸਬੰਧੀ ਪੈਨਸ਼ਨਰਾਂ ਦੀ ਜਲੰਧਰ ’ਚ ਕਨਵੈਨਸ਼ਨ 7 ਨੂੰ

ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਤਿੱਖਾ ਸੰਘਰਸ਼ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ Prem Sagar Sharmaਫ਼ਿਰੋਜ਼ਪੁਰ, ਮਹਿੰਦਰ ਸਿੰਘ ਪਰਵਾਨਾ ਅਤੇ ਠਾਕਰ ਸਿੰਘ ਨੇ ਸਾਂਝੇ ਬਿਆਨ `ਚ ਕਿਹਾ ਹੈ ਕਿ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 7 ਦਸੰਬਰ ਨੂੰ ਸਵੇਰੇ 11:00 ਵਜੇ ਦੇਸ਼ ਭਗਤ ਹਾਲ ਜਲੰਧਰ ਵਿੱਚ ਕਨਵੈਨਸ਼ਨ ਕੀਤੀ ਜਾ ਰਹੀ ਹੈ।ਜਿਸ ਵਿੱਚ ਪੰਜਾਬ ਭਰ ਦੇ ਪੈਨਸ਼ਨਰਾਂ ਵਲੋਂ ਵਿਚਾਰ ਵਟਾਂਦਰਾ ਕਰਨ ਉਪਰੰਤ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਉਨਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਸਮੂਹ ਪੈਨਸ਼ਨਰਾਂ ਵੱਲੋਂ ਮੰਗਾਂ ਨਾ ਮੰਨੇ ਜਾਣ `ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਮਾਰ ਕੇ ਰੋਸ ਪ੍ਰਗਟ ਕੀਤਾ ਗਿਆ ਸੀ। ਬਠਿੰਡਾ ਅਤੇ ਜਲੰਧਰ ਵਿਖੇ ਰਿਜ਼ਨਲ ਰੋਸ ਰੈਲੀਆਂ ਕਰਕੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਵੀ ਕੀਤੇ ਗਏ, ਪਰ ਸਰਕਾਰ ਨੇ ਗੱਲਬਾਤ ਲਈ ਨਹੀਂ ਬੁਲਾਇਆ।
ਇਸ ਮੌਕੇ ਪ੍ਰੇਮ ਸਾਗਰ ਸ਼ਰਮਾ ਨੇ ਸਰਕਾਰ ਉਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ, ਪਰ ਪੂਰੀਆਂ ਸਹੂਲਤਾਂ ਦੇਣ ਤੋਂ ਇਲਾਵਾ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮਹਿੰਗੀਆਂ ਕਾਰਾਂ ਤੇ ਮੁਫ਼ਤ ਪੈਟਰੋਲ ਦੇ ਕੇ ਖਜ਼ਾਨੇ ਦੀ ਬੁਰੀ ਤਰ੍ਹਾਂ ਲੁੱਟ ਕਰ ਰਹੀ ਹੈ।ਦੂਸਰੇ ਪਾਸੇ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਦੇਸ਼ ਦੀ ਸੇਵਾ ਲਈ ਲਗਾ ਦਿੱਤੀ।ਪੈਨਸ਼ਨਰਾਂ ਦੇ ਸਹਾਰੇ ਜੀਅ ਰਹੇ ਅਜਿਹੇ ਬੁੱਢੇ ਬਿਮਾਰ ਬਾਬਿਆਂ ਨੂੰ ਸਰਕਾਰ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਬਕਾਇਆਂ ਦੀ ਅਦਾਇਗੀ ਨਹੀਂ ਕਰ ਰਹੀ।ਇਸ ਤੋਂ ਇਲਾਵਾ 6ਵੇਂ ਪੰਜਾਬ ਤਨਖਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਕੀਤੀਆਂ ਸਿਫ਼ਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।ਇਸੇ ਨਾਰਾਜ਼ਗੀ ਵਜੋਂ ਉਪਰੋਕਤ ਕਨਵੈਨਸ਼ਨ ਸੱਦੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਜੇ ਵੀ ਪੰਜਾਬ ਦੀ ਮੌਜੂਦਾ ਸਰਕਾਰ ਕੁੰਭਕਰਨੀ ਨੀਂਦ ਵਿੱਚੋਂ ਨਾ ਜਾਗੀ ਤਾਂ ਉਹ ਆਪਣੇ ਬੁਢਾਪੇ ਦੀ ਉਮਰ ਵਿੱਚ ਜੇਲ੍ਹਾਂ ਭਰਨ ਲਈ ਮਜ਼ਬੂਰ ਹੋਣਗੇ, ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply