Tuesday, December 18, 2018
ਤਾਜ਼ੀਆਂ ਖ਼ਬਰਾਂ

ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

PUNJ0412201807ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਸੱਗੂ ਦੀ ਅਗਵਾਈ ਵਿੱਚ ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਏਡਜ਼ ਵਿਸ਼ੇ ਨਾਲ ਸਬੰਧਤ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ।            
         ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਹਿੱਤ ਇੱਕ ਰੈਲੀ ਕੱਢੀ। ਲੇਖ ਲਿਖਣ ਮੁਕਾਬਲੇ ਵਿੱਚ 6ਵੀਂ ਜਮਾਤ ਵਿੱਚੋਂ ਅਰਸ਼ਦੀਪ ਕੌਰ, ਲਵਪ੍ਰੀਤ ਸਿੰਘ, ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ। 7ਵੀਂ ਜਮਾਤ ਵਿਚੋਂ ਰੇਸ਼ਮ ਸਿੰਘ, ਅਰਸ਼ਦੀਪ ਕੌਰ, ਪੂਜਾ ਰਾਣੀ, 8ਵੀਂ ਜਮਾਤ ਦੇ ਖੁਸ਼ਦੀਪ ਕੌਰ, ਅਰਸ਼ਦੀਪ ਸਿੰਘ ਅਤੇ ਖੁਸ਼ਦੀਪ ਕੌਰ ਨੇ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿੱਚ ਜਸ਼ਨਦੀਪ ਸਿੰਘ  ਪਹਿਲੇ, ਲਵਪ੍ਰੀਤ ਸਿੰਘ ਅਤੇ ਪਵਨਪ੍ਰੀਤ ਸਿੰਘ ਨੇ ਸਾਂਝੇ ਤੌਰ `ਤੇ ਦੂਸਰਾ ਅਤੇ ਜਸਵੀਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।  
          ਮੁੱਖ ਅਧਿਆਪਕ ਨੇ ਵਿਦਿਆਰਥੀਆਂ ਨੂੰ ਏਡਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਏਡਜ ਹੋਣ ਦੇ ਕਾਰਨ ਅਤੇ ਇਸ ਦੇ ਬਚਾਅ ਸਬੰਧੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਏਡਜ ਗ੍ਰਸਤ ਵਿਅਕਤੀ ਨਾਲ ਹੱਥ ਮਿਲਾਉਣ ਜਾਂ ਮਿਲ ਬੈਠ ਕੇ ਖਾਣਾ ਖਾਣ ਨਾਲ ਏਡਜ ਨਹੀਂ ਹੁੰਦੀ।ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਪਰਦੀਪ ਕੁਮਾਰ, ਵਿਕਾਸ ਸ਼ਰਮਾ ਅਤੇ ਗੁਰਪ੍ਰੀਤ ਕੌਰ ਨੇ ਕੀਤੀ, ਜਦਕਿ ਦੀਪਿਕਾ, ਰੁਪਾਲੀ, ਸੁਖਮਨਪ੍ਰੀਤ ਅਤੇ ਰਾਹੁਲ ਗੋਇਲ ਵੀ ਹਾਜਰ ਸਨ।
 

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>