Friday, March 29, 2024

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਭਾਈ ਵੀਰ ਸਿੰਘ ਜੀ ਦਾ ਜਨਮ ਦਿਵਸ ਮਨਾਇਆ

PPN05120201801ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪੰਜਾਬੀ ਦੇ ਮਹਾਨ ਕਵੀ, ਲੇਖਕ ਅਤੇ ਵਿਦਵਾਨ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਰਵ੍ਹੀ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਆਪਣੇ ਭਾਸ਼ਣ ਰਾਹੀਂ ਭਾਈ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਗਿਆਰਵੀਂ ਦੀ ਵਿਦਿਆਰਥਣ ਪ੍ਰਭਜੋਤ ਕੌਰ, ਦਸਵੀਂ ਬੀ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਭਾਈ ਸਾਹਿਬ ਦੁਆਰਾ ਰਚਿਤ ਕਵਿਤਾਵਾਂ ਨੂੰ ਬੜੇ ਹੀ ਭਾਵਪੂਰਨ ਤੇ ਦਿਲਕਸ਼ ਅੰਦਾਜ਼ ਵਿੱਚ ਪੇਸ਼ ਕੀਤਾ।ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਕੌਰ ਨੇ ਭਾਈ ਵੀਰ ਸਿੰਘ ਵਲੋਂ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਬਾਰੇ ਵਿਦਿਆਰਥਣਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਪੰਜਾਬੀ ਮਾਂ ਬੋਲੀ ਨੂੰ ਉਚਾ ਚੁੱਕਣ ਅਤੇ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ।ਸਟੇਜ ਦੀ ਭੂਮਿਕਾ ਪੰਜਾਬੀ ਲੈਕਚਰਾਰ ਸ੍ਰੀਮਤੀ ਲਿਵਲੀਨ ਕੌਰ ਨੇ ਬਾਖੂਬੀ ਨਿਭਾਈ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply