Friday, April 19, 2024

ਸਰਕਾਰੀ ਸੈਕੰਡਰੀ ਸਕੂਲ ਮੂਸਾ ਵਿਖੇ ਲਾਇਆ ਐਨ.ਐਸ.ਐਸ ਕੈਂਪ

PPN05120201802ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ `ਚ ਕੌਮੀ ਸੇਵਾ ਯੋਜਨਾ ਕੈਂਪਾਂ ਦਾ ਵੀ ਅਹਿਮ ਰੋਲ ਹੈ। ਇਸੇ ਲੜੀ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾ ਕੇ ਸਫ਼ਾਈ ਮੁਹਿੰਮ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਜਾਰੀ ਬਿਆਨ ਕਰਦਿਆਂ ਕਿਹਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ, ਜਿਸ ਵਿਚ ਕਾਫ਼ੀ ਗਿਣਤੀ ਵਿਚ ਵਲੰਟੀਅਰਾਂ ਨੇ ਹਿੱਸਾ ਲੈ ਕੇ ਸਕੂਲ ਦੀ ਅੰਦਰਲੀ ਅਤੇ ਬਾਹਰੀ ਦਿੱਖ ਨੂੰ ਸੁੰਦਰ ਬਣਾਉਣ ਵਿਚ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਇਹ ਕੈਂਪ ਵੀ ਰੋਜ਼ਾਨਾ ਲਗਾਏ ਜਾ ਰਹੇ ਕੈਂਪਾਂ ਦਾ ਹੀ ਇਕ ਹਿੱਸਾ ਹੈ ਜੋ ਕਿ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਸਹਾਈ ਸਿੱਧ ਹੋਣਗੇ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply