Friday, April 26, 2024

ਅਪੰਗਾਂ ਨੂੰ ਸਮਾਜਿਕ ਸਮਾਨਤਾ ਦਾ ਅਧਿਕਾਰ ਮਿਲਣਾ ਜਰੂਰੀ- ਡਿਪਟੀ ਕਮਿਸ਼ਨਰ

PPN05120201803ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਸਥਾਨਕ ਰੈਡ ਕਰਾਸ ਭਵਨ ਵਿਖੇ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਥੇ ਮਾਨਸਿਕ ਤੌਰ `ਤੇ ਅਪੰਗ ਬੱਚਿਆਂ ਅਤੇ ਅੰਗਹੀਣਾਂ ਨੇ ਭਾਗ ਲਿਆ।
    ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅਪੰਗਾਂ ਨੂੰ ਨਫ਼ਰਤ ਦੀ ਨਜ਼ਰ ਨਾ ਵੇਖ ਕੇ ਸਮਾਜਿਕ ਸਮਾਨਤਾ ਦਾ ਅਧਿਕਾਰ ਦੇਣਾ ਚਾਹੀਦਾ ਹੈ।ਇਸ ਤਰਾਂ ਦੇ ਪ੍ਰੋਗਰਾਮ ਸ਼ਲਾਘਾਯੋਗ ਹਨ ਜਿੰਨ੍ਹਾਂ ਕਰਕੇ ਲੋਕਾਂ ਵਿਚ ਅੰਗਹੀਣਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿਚ ਰਹਿੰਦਿਆਂ ਅਜਿਹੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਤੇ ਸਾਨੂੰ ਇਨ੍ਹਾਂ ਦੀ ਸਹਾਇਤਾ ਕਰਕੇ ਸਮਾਜ ਭਲਾਈ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
    ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਹਾਜ਼ਰ ਦਿਵਿਆਂਗ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।ਮਾਨਸਿਕ ਤੌਰ `ਤੇ ਅਪੰਗ ਬੱਚਿਆਂ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ ਕੀਤਾ ਗਿਆ, ਜਿੰਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਦਿਵਿਆਂਗ ਸਿਵਲ ਸਰਜਨ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਵਲੋਂ ਹਾਜ਼ਰ ਦਿਵਿਆਂਗ ਵਿਅਕਤੀਆਂ ਨੂੰ ਸਰਟੀਫਿਕੇਟ ਵੰਡੇ ਗਏ।
    ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਸਤੀਸ਼ ਕਪੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਰੂਪ ਭਾਰਤੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਾਜਿੰਦਰ ਕੌਰ, ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਘ, ਵਿਸ਼ੇਸ਼ ਜ਼ਿਲ੍ਹਾ ਸਿਖਿਅਕ ਸਰਵ ਸਿੱਖਿਆ ਅਭਿਆਨ ਰਕੇਸ਼ ਕੁਮਾਰ ਹਾਜ਼ਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply