Friday, March 29, 2024

ਕੰਪਿਊਟਰ ਅਧਿਆਪਕ ਵੈਲਫੇਅਰ ਸੁਸਾਇਟੀ ਨੇ ਕੀਤਾ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

PPN05120201815ਸਮਰਾਲਾ, 5 ਦਸੰਬਰ (ਪੰਜਾਬ ਪੋਸਟ-ਕੰਗ) – ਕੰਪਿੳੂਟਰ ਅਧਿਆਪਕ ਵੈਲਫੇਅਰ ਸੁਸਾਇਟੀ ਪੰਜਾਬ ਦੀ ਇਕਾਈ ਸਮਰਾਲਾ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਸਮਰਾਲਾ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਮਰਾਲਾ ਬਲਾਕ ਦੇ ਕੰਪਿੳੂਟਰ ਵਿਗਿਆਨ ਵਿਸ਼ੇ  ਅਧੀਨ ਸੈਸ਼ਨ 2017 -18 ਵਿੱਚ ਦਸਵੀਂ ਕਲਾਸ ਦੇ 95 ਪ੍ਰਤੀਸ਼ਤ ਜਾਂ ਇਸ ਤੋਂ ਜਿਆਦਾ ਅਤੇ 12ਵੀਂ ਜਮਾਤ ਦੇ 90 ਪ੍ਰਤੀਸ਼ਤ ਜਾਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਰੰਦਰ ਸਿੰਘ, ਪ੍ਰਮੁੱਖ ਰੰਜਨ ਭਨੋਟ, ਖਜਾਨਚੀ ਸਚਿਨ ਨਵੀਨ ਸ੍ਰੀਵਾਸਤਵ ਅਤੇ ਬਲਾਕ ਇੰਚਾਰਜ ਪ੍ਰਵੀਨ ਕੁਮਾਰ ਨੇ ਇਸ ਸੁਸਾਇਟੀ ਦੇ ਉਦੇਸ਼ਾਂ `ਤੇ ਚਾਨਣਾ ਪਾਉਂਦੇ ਹੋਇਆ ਦੱਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਮਰਜ਼ੀ ਨਾਲ ਹਰ ਮਹੀਨੇ ਫੰਡ ਜਮ੍ਹਾ ਕਰਵਾਉਂਦੇ ਹਨ। ਉਸ ਫੰਡ ਨਾਲ ਹੀ ਸੁਸਾਇਟੀ ਦੇ ਨਿਯਮਾਂ ਅਨੁਸਾਰ ਅਜਿਹੇ ਪ੍ਰੋਗਰਾਮਾਂ ਦਾ ਅਯੋਜਨ ਕੀਤਾ ਜਾਂਦਾ ਹੈ।
ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਨਾਲ ਗਿਫਟ ਵੀ ਦਿੱਤੇ ਗਏ।
ਮੁੱਖ ਮਹਿਮਾਨ ਗੁਰਦੀਪ ਸਿੰਘ ਰਾਏ ਪਿ੍ਰੰਸੀਪਲ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੇ ਯੁੱਗ ਵਿੱਚ ਕੰਪਿੳੂਟਰ ਤੋਂ ਬਿਨਾਂ ਕਿਸੇ ਦਾ ਗੁਜਾਰਾ ਨਹੀਂ ਹੋ ਸਕਦਾ।ਉਨ੍ਹਾਂ ਨੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਵਾਂ ਨੂੰ ਵਧਾਈ ਦਿੰਦੇ ਹੋਏ ਸੁਸਾਇਟੀ ਦੁਆਰਾ ਕੀਤੇ ਜਾ ਰਹੇ ਇਸ ਕਾਰਜ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਕੰਪਿੳੂਟਰ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦਵਿੰਦਰ ਸਿੰਘ, ਪ੍ਰੀਤੀ ਚਮਨ, ਰਿੱਤੂ ਮਿੱਤਲ, ਪ੍ਰਵੀਨ ਕੁਮਾਰ, ਲਲਿਤ ਮੋਹਨ, ਸੁਖਜੀਤ ਕੌਰ, ਰਜਨੀ ਬੈਕਟਰ, ਅੰਜੂ ਰਾਣੀ, ਗੁਰਤੇਜ ਸਿੰਘ, ਜਸਪਿੰਦਰ ਕੌਰ, ਰਸ਼ਮੀ, ਰਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਮੈਂਬਰਾਂ ਨੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਮੈਡਮ ਹਰਵਿੰਦਰ ਰੂਪਰਾਏ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਟੇਜ ਸੰਚਾਲਕ ਮੁਨੀਸ਼ ਕੁਮਾਰ ਹਿੰਦੀ ਅਧਿਆਪਕ ਨੇ ਸੁਸਾਇਟੀ ਦੁਆਰਾ ਕੀਤੇ ਜਾ ਰਹੇ ਇਸ ਪ੍ਰੋਗਰਾਮ ਦੀ ਪੂਰੀ  ਜਾਣਕਾਰੀ ਦਿੱਤੀ।ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਦੇ ਸਮੂਹ ਸਟਾਫ ਦਾ ਸੁਸਾਇਟੀ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਰਾਜ ਸਿੰਘ, ਇਕਬਾਲ ਸਿੰਘ, ਅਮਰੀਕ ਸਿੰਘ, ਰਛਪਾਲ ਸਿੰਘ, ਰਾਜ ਰਾਣੀ ਅਤੇ ਮੁਕੇਸ਼ ਕੁਮਾਰ ਵੀ ਹਾਜ਼ਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply