Friday, March 29, 2024

ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ – ਵਿੰਨੀ ਮਹਾਜਨ

ਪੀ.ਐਚ.ਡੀ ਚੈਂਬਰ ਨੇ ਕੀਤਾ ਮੀਟਿੰਗ ਦਾ ਆਯੋਜਨ

PUNJ0612201811ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਉਦਯੋਗ ਵਿਭਾਗ ਪੰਜਾਬ ਦੀ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਅਤੇ ਆਪਣੇ ਕਾਰੋਬਾਰ ਦੇ ਵਿਸਤਾਰ ਲਈ ਹਰ ਸੰਭਵ ਮਾਹੋਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
    ਸ੍ਰੀਮਤੀ ਵਿੰਨੀ ਮਹਾਜਨ ਨੇ ਰਣਜੀਤ ਐਵੀਨਿਊ ਵਿਖੇ ਲੱਗੇ ਪਾਈਟੈਕਸ ਮੇਲੇ ਦੇ ਦੌਰਾਨ ਪੀ.ਐਚ.ਡੀ ਚੈਂਬਰ ਆਫ ਕਮਰਸ ਵਲੋਂ ਅੰਮ੍ਰਿਤਸਰ ਦੀੇ ਵੱਖ-ਵੱਖ ਇੰਡਸਟਰੀ ਸੰਗਠਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਦੇ ਦੌਰਾਨ ਉਦਯੋਗ ਵਿਭਾਗ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਦਾ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ।ਉਨਾਂ ਨੇ ਉਦਯੋਗਪਤੀਆਂ ਵਲੋਂ ਦੱਸਿਆਂ ਗਈਆਂ ਸਮੱਸਿਆਵਾਂ ਦੇ ਹੱਲ ਕਰਨ ਦਾ ਭਰੋਸੇ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਹੀ ਪੀ.ਐਸ.ਆਈ.ਈ.ਸੀ ਵਿੱਚ ਠੇਕੇ ਦੇ ਆਧਾਰ `ਤੇ ਭਰਤੀ ਕਰਨ ਦਾ ਫੈਸਲਾ ਕੀਤਾ ਹੈ।ਜਿਸ ਨਾਲ ਉਦਯੋਗਪਤੀਆਂ ਨੂੰ ਲਾਭ ਮਿਲੇਗਾ।
    ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਈ.ਐਸ.ਆਈ.ਈ.ਸੀ ਦੇ ਅਧੀਨ ਚਲ ਰਹੇ ਫੋਕਲ ਪੁਆਇੰਟਾਂ ਵਿੱਚ ਖਾਲੀ ਪਏ ਪਲਾਟਾਂ ਦਾ ਜਲਦੀ ਹੀ ਸਰਵੇ ਕਰਵਾ ਕੇ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ।ਉਨਾਂ ਨੇ ਡਿਪਟੀ ਕਮਿਸ਼ਨਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਉਦਯੋਗਪਤੀਆਂ ਦੇ ਸਮੱਸਿਆਵਾਂ ਦਾ ਹੱਲ ਕਰਨ ਲਈ ਨਿਯਮਿਤ ਰੂਪ ਵਿੱਚ ਮੀਟਿੰਗਾਂ ਕਰਨ ਦਾ ਆਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਖਾਲੀ ਪਏ ਉਦਯੋਗਿਕ ਪਲਾਟਾਂ ਦਾ ਰਿਕਾਰਡ ਵੀ ਕੰਪਿਉਟਰੀਕਰਨ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਪੰਜਾਬ ਦੇ ਸਾਰੇ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿਚ ਮਜ਼ਬੂਤੀ ਲਿਆਉਣ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।
    ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਉਦਯੋਗਪਤੀਆਂ ਨੂੰ ਸਹੂਲਤਾਂ ਦੇਣ ਲਈ ਨਿਯਮਿਤ ਰੂਪ ਵਿਚ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੇ ਅਧਿਕਾਰੀ ਉਦਯੋਗਿਕ ਸੰਗਠਨਾਂ ਨਾਲ ਮਿੱਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਰਹੇ ਹਨ।ਉਨਾਂ ਦੱਸਿਆ ਕਿ ਦੂਜੇ ਵਿਭਾਗ ਵੀ ਉਦਯੋਗ ਵਿਭਾਗ ਨਾਲ ਤਾਲ ਮੇਲ ਕਰਕੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ।
    ਪੀ.ਐਚ.ਡੀ ਚੈਂਬਰ ਆਫ ਕਮਰਸ ਪੰਜਾਬ ਦੇ ਚੇਅਰਮੈਨ ਆਰ.ਐਸ ਸਚਦੇਵਾ ਨੇ ਕਿਹਾ ਕਿ ਚੈਂਬਰ ਦੁਆਰਾ ਹਮੇਸ਼ਾਂ ਹੀ ਸਰਕਾਰ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕੀਤਾ ਹੈ ਅਤੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੀ ਉਦਯੋਗਪਤੀਆਂ ਦੀਆਂ ਸਮੱਸਿਅਵਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ।ਇਸ ਮੀਟਿੰਗ ਵਿੱਚ ਉਦਯੋਗਪਤੀਆਂ ਵਲੋਂ ਆਪਣੀਆਂ ਸਮੱਸਿਆਵਾਂ ਰੱਖੀਆਂ ਗਈਆਂ ਜਿਨ੍ਹਾਂ ਦਾ ਮੌਕੇ `ਤੇ ਨਿਪਟਾਰਾ ਕੀਤਾ ਗਿਆ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply