Friday, April 26, 2024

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਲਾਈ ਮੁਕੰਮਲ ਪਾਬੰਦੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ Ban Ordersਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਕੀਤੇ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 6 ਫਰਵਰੀ 2019 ਤੱਕ ਲਾਗੂ ਰਹੇਗਾ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply