Friday, March 29, 2024

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਕੀਰਤਨ ਬੁੱਧਵਾਰ ਤੇ ਸਮਾਗਮ ਵੀਰਵਾਰ

ਨਵੀ ਦਿੱਲੀ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ Rana Paramjit Sਮਨਾਉਣ ਲਈ 12 ਅਤੇ 13 ਦਸੰਬਰ (27 ਅਤੇ 28 ਮੱਘਰ, ਸੰਮਤ ਨਾਨਕਸ਼ਾਹੀ 550) ਬੁੱਧਵਾਰ ਅਤੇ ਵੀਰਵਾਰ, ਦੋ-ਦਿਨਾ ਸਮਾਗਮ ਆਯੋਜਿਤ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਬੁੱਧਵਾਰ 12 ਦਸੰਬਰ (27 ਮੱਘਰ) ਸਵੇਰੇ 10 ਵੱਜੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਅਰੰਭ ਹੋਵੇਗਾ, ਜੋ ਦਿੱਲੀ ਅਤੇ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਰਾਤ ਦੇਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦਸਿਆ ਕਿ ਇਸ ਨਗਰ ਕੀਰਤਨ ਵਿੱਚ ਰਣਜੀਤ ਨਗਾਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਤੋਂ ਪਿੱਛੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚਿਆਂ ਦੇ ਬਾਵਰਦੀ ਬੈਂਡ, ਸ਼ਬਦੀ ਜੱਥੇ, ਗਤਕਾ ਪਾਰਟੀਆਂ ਅਤੇ ਸੰਗਤਾਂ ਪੈਦਲ ਸ਼ਾਮਲ ਹੋ ਨਗਰ ਕੀਰਤਨ ਦੀ ਸ਼ੋਭਾ ਵਧਾਣਗੀਆਂ।
 ਰਾਣਾ ਨੇ ਦਸਿਆ ਕਿ ਬੁੱਧਵਾਰ 12 ਦਸੰਬਰ (27 ਮੱਘਰ) ਸਵੇਰੇ 5 ਵਜੇ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਸ਼ਾਮ 5 ਵਜੇ ਤੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ। ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਰਾਣਾ ਪਰਮਜੀਤ ਸਿੰਘ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਰਾਤ ਦੇਰ ਤਕ ਹੋਣ ਵਾਲਾ ਮੁੱਖ ਸਮਾਗਮ ਵੀਰਵਾਰ 13 ਦਸੰਬਰ (28 ਮੱਘਰ) ਗੁ. ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਹੋਵੇਗਾ। ਜਿਸਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਆਸਾ ਦੀ ਵਾਰ ਦਾ ਕੀਰਤਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਤਿਹ ਨਗਰ ਵਲੋਂ ਕੀਤਾ ਜਾਇਗਾ। ਉਪਰੰਤ ਹਜ਼ੂਰੀ ਕਰਤਨੀਏ ਗੁ. ਸੀਸ ਗੰਜ ਸਾਹਿਬ ਭਾਈ ਕੇਵਲ ਸਿੰਘ ਤੇ ਭਾਈ ਨਿਰਮਲ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀਏ ਭਾਈ ਜਗਤਾਰ ਸਿੰਘ ਗੁਰ ਸ਼ਬਦ ਦਾ ਕੀਰਤਨ ਕਰਨਗੇ। ਭਾਈ ਪਿੰਦਰਪਾਲ ਗੁਰਸ਼ਬਦ ਦੀ ਕਥਾ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਸੰਬੰਧੀ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ। ਉਨ੍ਹਾਂ ਦਸਿਆ ਕਿ ਇਨ੍ਹਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਸ ਮੋਕੇ ਤੇ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਤੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ 13 ਦਸੰਬਰ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2.30 ਅਤੇ ਰਾਤ 9 ਵਜੇ ਤੋਂ ਸਮਾਪਤੀ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਤੇ ਵੈਬਸਾਈਟ ਰਾਹੀਂ ਸਵੇਰ ਤੋਂ ਸਮਾਪਤੀ ਤਕ ਹੋਵੇਗਾ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply