Thursday, March 28, 2024

ਕਿਸ਼ੋਰ ਸਿਖਿਆ ਪ੍ਰੋਗਰਾਮ ਤਹਿਤ ਲਗਾਈ ਇੱਕ ਰੋਜ਼ਾ ਵਰਕਸ਼ਾਪ

ਭੀਖੀ/ਮਾਨਸਾ, 11 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਾਇਰੈਕਟਰ ਐਸ.ਸੀ.ਈ.ਆਰ.ਟੀ (ਸਟੇਟ ਕਾਊਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ) PUNJ1112201803ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ ਮੁੱਖੀਆਂ ਦੀ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਸਥਾਨਕ ਬੱਚਤ ਭਵਨ ਵਿਖੇ ਕਰਵਾਈ ਗਈ ਵਰਕਸ਼ਾਪ ਵਿਚ 100 ਸਕੂਲਾਂ ਦੇ ਮੁੱਖੀਆਂ ਨੇ ਭਾਗ ਲਿਆ।
    ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਮਾਨਸਾ ਸੁਭਾਸ਼ ਚੰਦਰ ਨੇ ਸਕੂਲ ਮੁੱਖੀਆਂ ਨੂੰ ਇਸ ਵਿਸ਼ੇ ਪ੍ਰਤੀ ਗੰਭੀਰ ਹੋਣ ਲਈ ਪ੍ਰੇਰਿਆ। ਵਰਕਸ਼ਾਪ ਦੇ ਰਿਸੋਰਸ ਪਰਸਨ ਕੰਵਲਜੀਤ ਸਿੰਘ ਨੇ ਕਿਸ਼ੋਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸ਼ੋਰ ਅਵਸਥਾ ਸਭ ਤੋ ਅਹਿਮ ਅਵਸਥਾ ਹੈ, ਜਿਸ ਨੂੰ ਸਹਿਯੋਗ ਦੀ ਭਾਵਨਾ ਨਾਲ ਸਹੀ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ।ਡਾ: ਜਸਵੀਰ ਸਿੰਘ ਨੇ ਐਚ.ਆਈ.ਵੀ ਦੇ ਬਚਾਓ ਅਤੇ ਜਾਗਰੁਕਤਾ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਅਤੇ ਪਰਵਿੰਦਰ ਸਿੰਘ ਕੰਪਿਊਟਰ ਅਧਿਆਪਕ ਨੇ ਵੀ ਸੰਬੋਧਨ ਕਰਦਿਆਂ ਕਿਸ਼ੋਰ ਅਵਸਥਾ ਦੀਆਂ ਚਣੌਤੀਆਂ ਅਤੇ ਖੁਸ਼ੀਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply