Thursday, April 25, 2024

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਨਾ ਕੀਤੀ ਜਾਵੇ ਬੇਲੋੜੀ ਬਿਆਨਬਾਜ਼ੀ – ਚਾਹਲ

ਜਲੰਧਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ Satnam Singh Chahalਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਪਾਕਿ ਫ਼ੌਜ ਦੀ ਸਾਜ਼ਿਸ਼ ਦੱਸਦਿਆਂ ਇਸ ਲਾਂਘੇ ਨੂੰ ਅੱਤਵਾਦ ਨਾਲ ਜੋੜਿਆ ਸੀ।ਚਾਹਲ ਨੇ ਕਿਹਾ ਕਿ ਕੈਪਟਨ ਦਾ ਬਿਆਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ  ਚੱਲ ਰਹੀ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦਾ ਹੈ।ਚਾਹਲ ਨੇ ਕਿਹਾ ਕਿ ਮੁੱਖ ਮੁੱਦਾ ਇਸ ਲਾਂਘੇ ਨੂੰ ਖੋਲ੍ਹਣ ਦਾ ਹੈ ਨਾ ਕਿ ਇਹ ਕਿ ਇਸਦਾ ਕ੍ਰੈਡਿਟ ਕਿਸ ਨੂੰ ਮਿਲਣਾ ਚਾਹੀਦਾ ਹੈ ਜਾਂ ਇਨ੍ਹਾਂ ਯਤਨਾਂ ਪਿੱਛੇ ਕੌਣ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਨਾਲ ਪਰਵਾਸੀ ਪੰਜਾਬੀ ਭਾਈਚਾਰੇ ਵਿੱਚ ਵੀ ਬਹੁਤ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।
 ਚਾਹਲ ਨੇ ਕਿਹਾ ਕਿ ਜੇ ਪਾਕਿਸਤਾਨ ਖਾੜਕੂ ਲਹਿਰ ਨੂੰ ਮੁੜ ਖੜ੍ਹੀ ਕਰਨ ਦੀ ਕੋਸ਼ਿਸ਼ ਵਿੱਚ ਹੈ ਤਾਂ ਇਹ ਮੁੱਦਾ ਸਰਕਾਰੀ ਪੱਧਰ `ਤੇ ਨਜਿਠਿਆ ਜਾਣਾ ਚਾਹੀਦਾ ਹੈ।ਘਟੀਆ ਸਿਆਸੀ ਖੇਡਾਂ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ।ਪੰਜਾਬ ਦੇ ਮੰਤਰੀ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਕਠਪੁਤਲੀ ਦੱਸਣ ਵਾਲੇ ਆਗੂਆਂ `ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਭਾਈਚਾਰੇ ਲਈ ਕੁੱਝ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਕੋਈ ਹੱਕ ਨਹੀਂ ਕਿ ਕੁੱਝ ਚੰਗਾ ਕਰਨ ਵਾਲਿਆਂ ਅੱਗੇ ਰੁਕਾਵਟਾਂ ਖੜ੍ਹੀਆਂ ਕਰਨ।
ਉਨ੍ਹਾਂ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ ਸਗੋਂ ਵਪਾਰ ਦੇ ਕਾਰੋਬਾਰ ਨਾਲ ਜੁੜਿਆ ਪੰਜਾਬ ਦਾ ਹਿੰਦੂ ਭਾਈਚਾਰਾ ਵੀ ਪਾਕਿਸਤਾਨ ਨਾਲ ਨਿੱਘੇ ਸਬੰਧਾਂ ਲਈ ਆਸਵੰਦ ਹੈ, ਤਾਂ ਜੋ ਗੁਆਂਢੀ ਮੁਲਕ ਨਾਲ ਵਪਾਰਕ ਸਬੰਧ ਵਧਣ ਨਾਲ ਉਹ ਵੀ ਹੋਰ ਖੁਸ਼ਹਾਲ ਹੋ ਸਕੇ।
 ਚਾਹਲ ਨੇ ਕਿਹਾ ਕਿ ਚੀਨ ਨਾਲ ਵੀ ਮਾਨਸਰੋਵਰ ਦਾ ਲਾਂਘਾ ਖੋਲ੍ਹਿਆ ਹੋਇਆ ਹੈ, ਉਸ ਬਾਰੇ ਤਾਂ ਕੋਈ ਵੀ ਮਾੜਾ ਪ੍ਰਚਾਰ ਨਹੀਂ ਕਰ ਰਿਹਾ।ਅਸਲ ਵਿੱਚ ਕਰਤਾਰਪੁਰ ਲਾਂਘੇ ਦਾ ਵਿਰੋਧ ਇਸ ਦਾ ਸਿੱਧਾ ਸਿੱਖ ਸਰੋਕਾਰਾਂ ਨਾਲ ਜੁੜੇ ਹੋਣ ਕਾਰਨ ਹੋ ਰਿਹਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਉਸਦੇ ਦਸਤਾਰਧਾਰੀ ਸਿੱਖ ਹੋਣ ਕਾਰਨ ਨਿਸ਼ਾਨਾ ਬਣਾ ਕੇ ਦੇਸ਼ ਦੇ ਲੋਕਾਂ ਵਿੱਚ ਸਿੱਖ ਇਮੇਜ਼ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਦਕਿ ਇਸ ਤੋਂ ਪਹਿਲਾਂ ਬਿਨਾਂ ਬੁਲਾਵਾ ਪਾਕਿਸਤਾਨ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨੂੰ ਇਨ੍ਹਾਂ ਸਿਆਸਤਾਦਾਨਾਂ ਤੇ ਅਖੌਤੀ ਵਿਚਾਰਕਾਂ ਨੇ ਹੀਰੋ ਬਣਾ ਕੇ ਪੇਸ਼ ਕੀਤਾ ਸੀ।ਲਾਲ ਕ੍ਰਿਸ਼ਨ ਅਡਵਾਨੀ ਮੁਹੰਮਦ ਅਲੀ ਜਿਨਾਹ ਦੀ ਕਬਰ ਨੂੰ ਵੀ ਸਿਜ਼ਦਾ ਕਰ ਆਏ ਸਨ। ਅਟੱਲ ਬਿਹਾਰੀ ਵਾਜਪਾਈ ਵੀ ਪਾਕਿਸਤਾਨ ਨਾਲ `ਦੋਸਤੀ` ਦਾ ਹੱਥ ਵਧਾਉਣ ਪਹੁੰਚੇ ਹਨ ਪਰ ਉਸ ਸਮੇਂ ਇਸ ਸਭ ਦੀ ਪ੍ਰਸੰਸਾ ਕਰਨ ਵਾਲੇ ਉਹੀ ਲੋਕ ਸਨ ਜੋ ਅੱਜ ਨਵਜੋਤ ਸਿੰਘ ਸਿੱਧੂ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਉਸਦਾ ਵਿਰੋਧ ਕਰ ਰਹੇ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply