Thursday, April 25, 2024

ਨਦੀਨਨਾਸ਼ਕਾਂ ਦੇ ਛਿੜਕਾਅ ਲਈ ਫਲੈਟ ਫੈਨ ਜਾਂ ਫਲੱਡ ਜੈਟ ਨੋਜ਼ਲ ਦੀ ਵਰਤੋਂ ਕੀਤੀ ਜਾਵੇ- ਡਾ. ਅਮਰੀਕ ਸਿੰਘ

ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ PUNJ1212201804ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਪਿੰਡ ਭਗਵਾਨਸਰ `ਚ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।ਅੰਸ਼ੂਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ, ਸੁਭਾਸ਼ ਸਮੇਤ ਹੋਰ ਕਿਸਾਨ ਹਾਜ਼ਰ ਸਨ।
         ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਪੰਜਾਬ ਨੂੰ ਤੰਦਰੁਸਤ ਬਣਾਉਣ ਦੇ ਲਈ ਸਾਡਾ ਜਾਗਰੂਕ ਹੋਣਾ ਬਹੁਤ ਹੀ ਜਰੂਰੀ ਹੈ ਅਤੇ ਸਹੀ ਢੰਗ ਨਾਲ ਅਤੇ ਸਹੀ ਮਾਤਰਾ ਵਿੱਚ ਦਵਾਈ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ `ਚ ਅਤੇ ਇਕਸਾਰ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ `ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾ ਕਰੋ।ਉਨ੍ਹਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ.ਬੀ ਡਬਲਯੂ 550 ਅਤੇ ਉਨਤ ਪੀ.ਬੀ ਡਬਲਯੂ 550 ਉਪਰ ਨਹੀਂ ਵਰਤਣੀ ਚਾਹੀਦੀ।ਉਨ੍ਹਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾਂ ਕਰੋ।ਅੰਸ਼ੁਮਨ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਨਦੀਨਨਾਸ਼ਕ ਛਿੜਕਾਅ ਤਕਨੀਕਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਕਿਟਾਂ ਵੰਡੀਆਂ ਗਈਆਂ ਅਤੇ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਤ ਕੀਤਾ ਗਿਆ।ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਕਿਟਾਂ ਵੰਡੀਆਂ ਗਈਆਂ ਅਤੇ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply