Wednesday, April 24, 2024

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ `ਚ ਭਾਰੂ ਰਿਹਾ ਪੰਚਾਇਤੀ ਚੋਣਾਂ ਤੇ ਸੜਕਾਂ ਦਾ ਮੁੱਦਾ

ਸਮਰਾਲਾ, 12 ਦਸੰਬਰ (ਪੰਜਾਬ ਪੋਸਟ – ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ  ਫਰੰਟ ਦੇ ਪ੍ਰਧਾਨ ਕਮਾਂਡੈਟ ਰਸ਼ਪਾਲ PUNJ1212201814ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫ਼ਤਰ ਵਿਖੇ ਕੀਤੀ ਗਈ।ਸਭ ਤੋਂ ਪਹਿਲਾਂ ਫਰੰਟ ਦੇ ਮੈਂਬਰ ਵੈਦ ਗੁਰਦਿਆਲ ਸਿੰਘ ਦੀ ਬੇਵਕਤੀ ਮੌਤ ਦੁੱਖ ਪ੍ਰਗਟ ਕੀਤਾ ਗਿਆ ਅਤੇ ਫਰੰਟ ਦੇ ਮੁੱਢਲੇ ਮੈਂਬਰ  ਕਾਮਰੇਡ ਸ਼ਿੰਗਾਰਾ ਸਿੰਘ ਦੀ 6ਵੀਂ ਬਰਸੀ ਮੌਕੇ ਬੜੀ ਸ਼ਿੱਦਤ ਨਾਲ ਯਾਦ ਕੀਤਾ ਗਿਆ।ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ। ਜੰਗ ਸਿੰਘ ਭੰਗਲਾਂ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਨਿਪਟਾਏ ਗਏ ਚਾਰ ਕੇਸਾਂ ਅਤੇ ਫਰੰਟ ਦੀ ਵਧੀਆ ਕਾਰਗੁਜਾਰੀ ਬਾਰੇ ਚਾਨਣਾ ਪਾਇਆ।
ਕੈਪਟਨ ਮਹਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਇਸੇ ਮਹੀਨੇ ਅਖੀਰ ਵਿੱਚ ਆ ਰਹੀਆਂ ਪੰਚਾਇਤੀ ਚੋਣਾਂ ਪੂਰਨ ਰੂਪ ਵਿੱਚ ਪਾਰਦਰਸ਼ੀ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ, ਆਮ ਲੋਕਾਂ ਨੂੰ ਇਨ੍ਹਾਂ ਰਾਜਨੀਤਕ ਲੋਕਾਂ ਦੀਆਂ ਚਾਲਾਂ ਤੋਂ ਬਚ ਕੇ ਚੰਗੀ ਸੋਚ ਵਾਲੇ ਉਮੀਦਵਾਰਾਂ ਦੀ ਚੋਣ ਕਰਨੀ ਚਾਹੀਦੀ ਹੈ ਨਾ ਕਿ ਸ਼ਰਾਬ ਜਾਂ ਚੰਦ ਪੈਸਿਆਂ ਦੀ ਖਾਤਿਰ ਆਪਣੀ ਜ਼ਮੀਰ ਵੇਚਣੀ ਚਾਹੀਦੀ ਹੈ।ਸਵਰਨ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਕਰਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਇਕਦਮ ਠੋਕ ਦਿੱਤਾ ਹੈ, ਖਾਸ ਕਰਕੇ ਦਸੰਬਰ ਮਹੀਨੇ ਵਿੱਚ ਹੀ, ਜੋ ਕਿ ਸਿੱਖ ਇਤਿਹਾਸ ਵਿੱਚ ਛੋਟੇ ਸਾਹਿਜਾਦਿਆਂ ਦੀ ਸ਼ਹੀਦੀ ਦਿਹਾੜ੍ਹੇ ਦੇ ਦਿਨ ਹੁੰਦੇ ਹਨ।ਅਵਤਾਰ ਸਿੰਘ ਉਟਾਲਾਂ ਨੇ ਕਿਹਾ ਕਿ ਬੀਤੇ ਦਿਨੀਂ ਮਾਛੀਵਾੜਾ ਤੋਂ ਖੰਨਾ ਅਤੇ ਸਮਰਾਲਾ ਚਾਵਾ ਰੋਡ ਦੇ ਸਬੰਧ ਵਿੱਚ ਸਾਰੀਆਂ ਜਥੇਬੰਦੀਆਂ ਵੱਲੋਂ ਜੋ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਅਤੇ ਇਸੇ ਭੁੱਖ ਹੜਤਾਲ ਦੇ ਚੱਲਦੇ ਸਿਆਸੀ ਨੇਤਾਵਾਂ ਨੇ ਆਪਣੀ ਹਿਊਮੇ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ਸੰਘਰਸ਼ੀਲ ਨੌਜਵਾਨਾਂ ਵਿਰੁੱਧ ਝੂਠੇ ਪਰਚੇ ਦਰਜ ਕਰਵਾਏ ਸਨ ਦੇ ਵਿਰੋਧ ਵਿੱਚ ਸਮਰਾਲਾ ਸ਼ਹਿਰ ਨਿਵਾਸੀਆਂ ਨੇ ਸਮਰਾਲਾ ਬੰਦ ਲਈ ਜੋ ਪੂਰਨ ਸਹਿਯੋਗ ਦਿੱਤਾ ਸੀ, ਉਸ ਲਈ ਸਮਰਾਲਾ ਸ਼ਹਿਰ ਦੇ ਨਿਵਾਸੀ ਵਧਾਈ ਦੇ ਪਾਤਰ ਹਨ, ਜੋ ਇਸ ਫੈਲ ਰਹੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣਾ ਸ਼ੁਰੂ ਹੋ ਗਏ ਹਨ।
ਦੀਪ ਦਿਲਬਰ ਨੇ ਫਰੰਟ  ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਸ਼ਹਿਰ ਅੰਦਰ ਫੈਲ ਰਹੇ ਭ੍ਰਿਸ਼ਟਾਚਾਰ ਵਿਰੁੱਧ  ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਸਮਰਾਲਾ ਦੇ ਸਿਵਲ ਹਸਪਤਾਲ ਦੀ ਮੰਦਹਾਲੀ ਸਬੰਧੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਉਂਦੀਆਂ ਪੰਚਾਂਿੲਤੀ ਚੋਣਾਂ ਵਿੱਚ ਸਾਫ ਸੁਥਰੇ ਅਕਸ਼ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਦੀ ਸਿਫਾਰਸ਼ ਕੀਤੀ।ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ  ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਬਾਰੇ ਕਿਸਾਨ ਬਿਲਕੁੱਲ ਅਣਜਾਣ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦਾ ਲੱਕ ਤੋੜਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ।
ਅਖੀਰ ਵਿੱਚ ਕਮਾਂਡੈਟ ਰਸ਼ਪਾਲ ਸਿੰਘ ਸਮਰਾਲਾ ਇਲਾਕੇ ਅੰਦਰ ਟੁੱਟੀਆਂ ਸੜਕਾਂ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਵਾਗਤ ਕੀਤਾ, ਜਿਨ੍ਹਾਂ ਦੇ ਉਦਮ ਸਦਕਾ ਮੌਜੂਦਾ ਪੰਜਾਬ ਸਰਕਾਰ ਅੰਦਰ ਕੁੱਝ ਹਿਲਜੁੱਲ ਹੋਈ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨੌਜਵਾਨਾਂ ਦਾ ਸਾਥ ਦੇਣ ਲਈ ਅੱਗੇ ਆਉਣ।ਉਨ੍ਹਾਂ ਸਾਰੇ ਧਰਨਾਕਾਰੀਆਂ ਦਾ ਇਸ ਕਾਰਜ ਲਈ ਧੰਨਵਾਦ ਕੀਤਾ।
ਮੀਟਿੰਗ ਵਿੱਚ ਸਵਿੰਦਰ ਸਿੰਘ, ਸੁਰਿੰਦਰ ਕੁਮਾਰ, ਬੰਤ ਸਿੰਘ ਕਾਮਰੇਡ, ਦਰਸ਼ਨ ਸਿੰਘ ਕੰਗ, ਦਰਸ਼ਨ ਸਿੰਘ ਬੌਂਦਲੀ, ਪ੍ਰੇਮ ਨਾਥ ਰਿਟਾ: ਅਧਿਆਪਕ, ਬਲਬੀਰ ਸਿੰਘ ਚਹਿਲਾਂ, ਕਰਨੈਲ ਸਿੰਘ ਚਹਿਲਾਂ, ਮਲਕੀਤ ਸਿੰਘ ਚਹਿਲਾਂ, ਲਾਭ ਸਿੰਘ ਚਹਿਲਾਂ, ਮਨਜੀਤ ਕੌਰ ਅਤੇ ਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫਰੰਟ ਦੇ ਮੈਂਬਰ ਅਤੇ ਸਮਰਾਲਾ ਇਲਾਕੇ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
 

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply