Friday, March 29, 2024

ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕੈਪਟਨ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵਲੋਂ ਆਲੋਚਨਾ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ SGPC Logoਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿਚ ਰੋੜਾ ਬਣਨ ਲਈ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਆਖਿਆ ਕਿ ਸਿੱਖਾਂ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਅਰਸੇ ਤੋਂ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੇ ਫਲਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਹੈ।ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਾਂਘੇ ਨੂੰ ਲੈ ਕੇ ਜਿਸ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਹ ਠੀਕ ਨਹੀਂ ਹੈ।ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਇਕ ਜ਼ਿੰਮੇਵਾਰ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply