Tuesday, April 16, 2024

ਐਲਬਰਟਾ ਸਰਕਾਰ ਨਾਲ ਪੰਜਾਬ ਸਰਕਾਰ ਕਰੇਗੀ ਐਮ.ਓ.ਯੂ ਸਾਈਨ-ਡਿਪਟੀ ਕਮਿਸ਼ਨਰ

ਕਨੇਡਾ ਸਰਕਾਰ ਦੇ ਨੁਮਾਇੰਦਿਆਂ ਨੇ ਸਕਿੱਲ ਡਿਵੈਲਪਮੈਂਟ ਸੈਟਰਾਂ ਦਾ ਕੀਤਾ ਦੌਰਾ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਕਨੇਡਾ ਸਰਕਾਰ ਦੀ ਇਕ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਸਥਿਤ ਸਿਪਟ ਸੈਂਟਰ ਅੰਮ੍ਰਿਤਸਰ, ਮਲੀਟੀ PUNJ1312201810ਸਕਿੱਲ ਡਿਵੈਲਪਮੈਂਟ ਸੇਂਟਰ, ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜਿਲ੍ਹਾ ਰੁਜ਼ਗਾਰ ਬਿਊਰੋ ਦਫਤਰ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਰਾਹੁਲ ਸ਼ਰਮਾ ਮੈਨੇਜਿੰਗ ਡਾਇਰੈਕਟਰ ਗੌਰਮਿੰਟ ਆਫ ਐਲਬਰਟਾ ਇਸ ਵਿੱਚ ਸ਼ਾਮਲ ਸਨ।
     ਆਪਣੇ ਇਸ ਦੌਰੇ ਦੌਰਾਨ ਉਕਤ ਟੀਮ ਵੱਲੋਂ ਮਲਟੀ ਸਕਿੱਲ ਸੈਂਟਰਾਂ ਦੇ ਕੰਮਕਾਜ ਦਾ ਨਰੀਖਣ ਕੀਤਾ ਗਿਆ ਅਤੇ ਇਸ ਉਪਰੰਤ ਇਸ ਟੀਮ ਵੱਲੋਂ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਆਪਣੇ ਦੌਰੇ ਦੌਰਾਨ ਇਹ ਟੀਮ ਜਿਲ੍ਹਾ ਰੁਜ਼ਗਾਰ ਬਿਊਰੋ ਦੇ ਦਫਤਰ ਵਿਖੇ ਵੀ ਗਈ ਜਿਥੇ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੌਂ ਇਸ ਟੀਮ ਨੂੰ ਲੋਈ ਅਤੇ ਯਾਦਗਾਰੀ ਚਿੰਨ ਭੇਟ ਕੀਤੇ।
     ਸੰਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਐਲਬਰਟਾ ਸਰਕਾਰ ਦੇ ਨਾਲ ਇਕ ਐਮ.ਓ.ਯੂ ਸਾਈਨ ਕਰ ਰਹੀ ਹੈ।ਜਿਸ ਦਾ ਮੁੱਖ ਉਦੇਸ਼ ਹੁਨਰਮੰਦ ਵਿਅਕਤੀਆਂ ਨੂੰ ਵਿਦੇਸ਼ ਭੇਜਣਾ ਹੈ। ਸੰਘਾ ਨੇ ਦੱਸਿਆ ਕਿ ਜਿਹੜੇ ਬੱਚੇ ਕਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਬੱਚਿਆਂ ਨੂੰ ਗਲਤ ਟਰੈਵਲ ੲੈਜੰਟਾਂ ਤੋਂ ਬਚਾਉਣਾ ਹੈ ਤਾਂ ਕਿ ਉਹ ਧੋਖੇ ਦਾ ਸ਼ਿਕਾਰ ਨਾ ਹੋ ਸਕਣ।ਸੰਘਾ ਨੇ ਦੱਸਿਆ ਕਿ ਸਕਿੱਲ ਵਿੱਚ ਯੋਗਤਾ ਰੱਖਣ ਵਾਲੇ ਵਿਅਕਤੀਆਂ ਨੂੰ ਵਿਦੇਸ਼ੀ ਕੰਪਨੀਆਂ ਵਿੱਚ ਲੋੜ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।ਜਿਸ ਵਿੱਚ ਜਿਲ੍ਹਾ ਪ੍ਰਸਾਸ਼ਨ ਇਨ੍ਹਾਂ ਦੀ ਮਦਦ ਕਰੇਗਾ ਤਾਂ ਜੋ ਇਹ ਖੱਜਲ ਖੁਆਰੀ ਤੋਂ ਬਚ ਸਕਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ ਸੰਘਾ ਨੇ ਦੱਸਿਆ ਕਿ ਜਨਵਰੀ ਮਹੀਨੇ ਵਿੱਚ ਜਿਲ੍ਹਾ ਰੁਜਗਾਰ ਬਿਊਰੋ ਵੱਲੋਂ  ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵਿਦੇਸ਼ਾਂ ਵਿੱਚ ਸਿਖਿਆ ਗ੍ਰਹਿਣ ਕਰਨ ਲਈ ਅਤੇ ਰੁਜਗਾਰ ਦੀ ਪ੍ਰਾਪਤੀ ਲਈ ਜਾਣ ਵਾਲੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦਾ ਸਹੀ ਰਸਤਾ ਦੱਸਿਆ ਜਾਵੇਗਾ ਤਾਂ ਜੋ ਉਹ ਧੋਖੇਬਾਜ ਟਰੈਵਲ ਏਜੰਟਾਂ ਦੇ ਜਾਲ ਵਿੱਚ ਨਾ ਫਸਣ।
     ਇਸ ਮੌਕੇ ਡਾ ਸੰਦੀਪ ਸਿੰਘ ਕੌੜਾ ਸਲਾਹਕਾਰ ਸਕਿੱਲ ਡਿਵੈਲਪਮੈਂਟ ਕਮਿਸ਼ਨ ਨੇ ਦੱਸਿਆ ਕਿ ਸਾਡਾ ਨੌਜਵਾਨ ਵਰਗ ਅੱਜ ਵਿਦੇਸ਼ਾਂ ਵਿੱਚ ਜਾਣ ਦਾ ਚਾਹਵਾਨ ਹੈ ਉਸ ਨੂੰ ਕਾਨੂੰਨੀ ਤਰੀਕੇ ਨਾਲ ਬਾਹਰ ਭੇਜਣਾ ਹੈ ਅਤੇ ਗਲਤ ਏਜੰਟਾਂ ਬਚਾਉਣਾ ਹੈ।ਡਾ: ਕੌੜਾ ਨੇ ਕਨੇਡਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਇਹ ਉਪਰਾਲਾ ਕੀਤਾ ਗਿਆ ਹੈ ਬਹੁਤ ਸ਼ਲਾਘਾਯੋਗ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸਾਰਥਕ ਨਤੀਜੇ ਨਿਕਲਣਗੇ ਜੋ ਦੋਹਾਂ ਦੇਸ਼ਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਇਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਵੀ ਕੀਤਾ ਗਿਆ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਪ੍ਰੋਫੈਸਰ ਮੋਹਨਪਾਲ ਸਿੰਘ ਈਸ਼ਰ ਸਿੰਘ ਵਾਇਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …

Leave a Reply