Saturday, April 20, 2024

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ PUNJ1512201813ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਲੋੜਵੰਦ ਅਤੇ ਖੇਡਾਂ ਦੇ ਖ਼ੇਤਰ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਦਸ਼ਮੇਸ਼ ਅਕੈਡਮੀ ਦੇ ਡਾਇਰੈਕਟਰ ਵਰਿੰਦਰ ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡਣ ਉਪਰੰਤ ਕਿਹਾ ਕਿ ਉੇਹ ਵੀ ਆਪਣੇ ਖੇਤਰ ’ਚ ਕਾਮਯਾਬੀ ਹਾਸਲ ਕਰਕੇ ਸਦਾ ਲੋੜਵੰਦਾਂ ਦੀ ਸਹਾਇਤਾ ਕਰਨਾ।
    ਡਾ. ਗੋਗੋਆਣੀ ਨੇ ਦੱਸਿਆ ਕਿ ਸ੍ਰੀ ਗੁਪਤਾ ਵੱਲੋਂ ਖ਼ਾਲਸਾ ਕਾਲਜ ਸੰਸਥਾਵਾਂ ’ਚ ਪੜ੍ਹ ਰਹੇ 12ਵੀਂ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਕਿਸ ਖ਼ੇਤਰ ’ਚ ਜਾਣਾ ਚਾਹੀਦਾ ਹੈ, ਉਸ ਸਬੰਧੀ ਫ਼ਰਵਰੀ ਤੋਂ ਬਾਅਦ ਇਕ ਸੈਮੀਨਾਰ ਲਗਾਇਆ ਜਾਵੇਗਾ ਅਤੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਨੇ ਗੁਪਤਾ ਨੂੰ ਸੰਸਥਾ ’ਚ ਆਉਣ ’ਤੇ `ਜੀ ਆਇਆ` ਆਖਦਿਆਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ’ਚ ਮੱਲ੍ਹਾ ਮਾਰਨ ਦੇ ਨਾਲ-ਨਾਲ ਪੜ੍ਹਾਈ ’ਚ ਅਹਿਮ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਉਨਾਂ ਨੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਗੁਪਤਾ ਨੂੰ ਸਨਮਾਨਿਤ ਕੀਤਾ।ਇਸ ਮੌਕੇ ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ, ਬਾਕਸਿੰਗ ਕੋਚ ਬਲਜਿੰਦਰ ਸਿੰਘ, ਰਾਜਬਿੰਦਰ ਸਿੰਘ ਸੰਧੂ, ਸ਼ਰਨਜੀਤ ਸਿੰਘ ਭੰਗੂ, ਰਣਕੀਰਤ ਸਿੰਘ ਸੰਧੂ ਆਦਿ ਹਾਜ਼ਰ ਸਨ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply