Thursday, March 28, 2024

ਜੰਮੂ ਕਸ਼ਮੀਰ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ’ਤੇ ਦੁੱਖ ਦਾ ਪ੍ਰਗਟਾਵਾ

Gobind Singh Longowalਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਆਖਿਆ ਕਿ ਜੰਮੂ ਕਸ਼ਮੀਰ ਵਿਖੇ ਵਾਪਰੀ ਇਹ ਘਟਨਾ ਅਫ਼ਸੋਸਨਾਕ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤ ਨੂੰ ਗੁਰੂ ਘਰਾਂ ਦੀ ਸੇਵਾ ਸੰਭਾਲ ਸਮੇਂ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ।ਕਮੇਟੀ ਪ੍ਰਧਾਨ ਨੇ ਆਖਿਆ ਕਿ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਿਜਲੀ ਉਪਕਰਣਾਂ ਅਤੇ ਵਾਇੰਰਿੰਗ ਆਦਿ ਦੇ ਨਰੀਖਣ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ। ਜੰਮੂ ਕਸ਼ਮੀਰ ਦੀ ਘਟਨਾ ਸਬੰਧੀ ਲੌਂਗੋਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਪੜਤਾਲ ਲਈ ਭੇਜਿਆ ਗਿਆ ਹੈ, ਜੋ ਇਸ ਸਬੰਧ ਵਿਚ ਮੁੱਖ ਦਫ਼ਤਰ ਨੂੰ ਆਪਣੀ ਰਿਪੋਰਟ ਭੇਜਣਗੇ। ਉਨ੍ਹਾਂ ਸਿੱਖ ਜਗਤ ਨੂੰ ਇਕ ਵਾਰ ਫਿਰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਗੁਰੂ ਘਰਾਂ ਦੀ ਉਚਿਤ ਸੇਵਾ ਸੰਭਾਲ ਪ੍ਰਤੀ ਚੇਤੰਨ ਹੋਣ ਅਤੇ ਖ਼ਾਸ ਕਰਕੇ ਬਿਜਲਈ ਉਪਕਰਣਾਂ ਅਤੇ ਸਰਕਟ ਦਾ ਵਿਸ਼ੇਸ਼ ਧਿਆਨ ਰੱਖਣ, ਤਾਂ ਜੋ ਅੱਗੇ ਤੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ। 

PPN1712201808

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply