Thursday, March 28, 2024

ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ PUNJ2512201804ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਨਜ਼ਦੀਕ ਨਿਜ਼ਾਮੂਦੀਨ ਨਵੀਂ ਦਿੱਲੀ ਵਿਖੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਪ੍ਰਸੰਗ ਦੁਆਰਾ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਕੀਤੀਆਂ।
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਵਿਸਥਾਰ ਪੂਰਵਕ ਜਿਕਰ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਭਾਰਤ ਦੀ ਸੰਸਕ੍ਰਿਤੀ ਤੇ ਧਰਮਾਂ ਨੂੰ ਬਚਾਉਣ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ।
    ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਸ ਸਮੇਂ ਦੀ ਨਾਜ਼ੁਕ ਸਥਿਤੀ, ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਦੇ ਬੇ-ਬੁਨਿਆਦ ਬਣਾਏ ਗਏ ਕਾਰਣ, ਇਸਲਾਮ ਕਬੂਲ ਕਰਨ, ਜਿਨ੍ਹਾਂ ਨੂੰ ਮਾਸੂਮ ਸਾਹਿਬਜ਼ਾਦਿਆਂ ਨੇ ਨਕਾਰ ਦਿੱਤਾ ਸੀ, ਇਹ ਮੁਗਲ ਹਕੂਮਤ ਲਈ ਵੱਡੀ ਚੋਟ ਸੀ, ਜਿਨ੍ਹਾਂ ਦਾ ਜਿਕਰ ਦਸਮੇਸ਼ ਜੀ ਨੇ ਆਪਣੇ ਵੱਲੋਂ ਔਰੰਗਜ਼ੇਬ ਨੂੰ ਲਿਖੇ ਗਏ ਜਫ਼ਰਨਾਮੇ (ਫਤਹਿ ਦਾ ਪੱਤਰ) ਵਿੱਚ ਵੀ ਕੀਤਾ ਹੈ।
    ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਅਵਤਾਰ ਸਿੰਘ ਹਿੱਤ, ਪਰਮਜੀਤ ਸਿੰਘ ਰਾਣਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੁਨੀਆਂ ਨੂੰ ਬਹੁਤ ਵੱਡੀ ਦੇਣ ਹੈ, ਜਿਨ੍ਹਾਂ ਨੇ ਆਪਣਾ ਸਾਰਾ ਪਰਿਵਾਰ ਹੀ ਸਰਬੱਤ ਦੇ ਭਲੇ ਲਈ ਕੁਰਬਾਨ ਕਰਵਾ ਲਿਆ ਸੀ। ਉਹਨਾਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਜਿਕਰ ਕਰਦਿਆਂ ਕਿਹਾ ਕਿ ਅੱਜ ਸਾਨੂੰ ਆਪਣੇ ਬੱਚਿਆਂ ਨੂੰ ਇਸ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀ ਪਨੀਰੀ ਨੂੰ ਆਪਣੇ ਲਾ-ਮਿਸਾਲ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ ਜਾ ਸਕੇ।
    ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਸਟੇਜ਼ ਸਕੱਤਰ ਦੀਆਂ ਸੇਵਾਵਾਂ ਨਿਭਾਉਂਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਘੇਰੇ ਤੋਂ ਲੈ ਕੇ ਚਮਕੌਰ ਦੀ ਗੜ੍ਹੀ ਤੱਕ ਸਾਹਿਬਜ਼ਾਦਿਆਂ ਤੇ ਗੁਰੂ ਸਾਹਿਬ ਦੇ ਗਿਣਤੀ ਦੇ ਸਿੱਖਾਂ ਦੀ ਹੋਈ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕੇਵਲ 40 ਭੁੱਖੇ ਭਾਣੇ ਸਿੱਖ ਤੇ ਉਧਰ 10 ਲੱਖ ਮੁਗਲ ਫੌਜ ਦਾ ਘੇਰਾ ਜਿਸ ਵਿੱਚ ਸਾਹਿਬਜ਼ਾਦਿਆਂ ਤੇ ਸਿੱਖਾਂ ਨੇ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਅਨੇਕਾਂ ਮੁਗਲਾਂ ਨੂੰ ਮੌਤ ਦੇ ਘਾਟ ਉਤਾਰਦਿਆਂ ਹੋਇਆਂ ਸ਼ਹੀਦੀਆਂ ਪਾਈਆਂ।ਇਤਿਹਾਸ ਵਿੱਚ ਇਹ ਸ਼ਹਾਦਤਾਂ ਲਾ-ਮਿਸਾਲ ਹਨ।ਇਸ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply