Friday, March 29, 2024

ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਕੈਲੰਡਰ ਰਲੀਜ਼

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਗੁਰੂ PUNJ0301201807ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ (50 ਸਾਲਾ) ਸਥਾਪਨਾ ਦਿਵਸ ਨੂੰ ਸਮਰਪਿਤ ਕੈਲੰਡਰ ਰਿਲੀਜ਼ ਕੀਤਾ।ਇਸ ਸਮੇਂ ਡੀਨ, ਵਿਦਿਅਕ ਮਾਮਲੇ, ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਸਕੱਤਰ ਬਲਵੀਰ ਸਿੰਘ ਗਰਚਾ ਨੇ ਵਾਈਸ ਚਾਂਸਲਰ ਅਤੇ ਅਧਿਕਾਰੀਆਂ ਦਾ ਪਹੁੰਚਣ `ਤੇ ਸਵਾਗਤ ਕੀਤਾ ਅਤੇ ਸਾਰਿਆਂ ਨੂੰ `ਜੀ ਆਇਆਂ` ਆਖਿਆ।
       ਨਾਗਰਾ ਅਤੇ ਗਰਚਾ ਨੇ ਇਸ ਮੌਕੇ ਕਿਹਾ ਕਿ ਜਿਥੇ ਸਾਰੇ ਵਿਸ਼ਵ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਉਥੇ ਸਾਡੇ ਲਈ ਇਹ ਵੀ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅਸੀਂ ਸਾਰੇ ਯੂਨੀਵਰਸਿਟੀ ਦੀ 50ਵੀਂ ਵਰੇ੍ਹਗੰਢ (ਗੋਲਡਨ ਜੁਬਲੀ) ਇਸੇ ਵਰ੍ਹੇ ਮਨਾ ਰਹੇ ਹਾਂ ਅਤੇ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਇਹ ਨਵੇਂ ਸਾਲ ਦਾ ਕੈਲੰਡਰ ਇਨ੍ਹਾਂ ਦੋ ਵਿਸ਼ੇਸ਼ ਮੌਕਿਆਂ ਨੂੰ ਸਮਰਪਿਤ ਹੈ।ਉਨ੍ਹਾਂ ਵਾਈਸ ਚਾਂਸਲਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯੂਨੀਵਰਸਿਟੀ ਕਰਮਚਾਰੀਆਂ ਦੀਆਂ ਮੰਗਾਂ ਤੋਂ ਵੀ ਜਾਣੂ ਕਰਵਾਇਆ।
        ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਮੌਕੇ ਕਿਹਾ ਕਿ 24 ਨਵੰਬਰ 2019 ਨੂੰ ਯੂਨੀਵਰਸਿਟੀ ਦਾ 50 ਸਥਾਪਨਾ ਦਿਵਸ ਆ ਰਿਹਾ ਹੈ, ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਆਰੰਭੀਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਗੋਲਡਨ ਜੁਬਲੀ ਸਮਾਗਮਾਂ ਵਿਚ ਯੂਨੀਵਰਸਿਟੀ ਭਾਈਚਾਰੇ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ `ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿਵਾਇਆ।ਇਸ ਮੌਕੇ ਐਸੋਸੀਏਸ਼ਨ ਦੇ ਹੋਰਨਾਂ ਮੈਂਬਰਾਂ ਤੋਂ ਇਲਾਵਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply