Saturday, April 20, 2024

ਖ਼ਾਲਸਾ ਕਾਲਜ ਵੁਮੈਨ ਵਿਖੇ ਨਾਨ-ਟੀਚਿੰਗ ਸਟਾਫ਼ ਦੇ ਖੇਡ ਮੁਕਾਬਲੇ ਹੋਏ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਨਵੇਂ ਸਾਲ ਦੀਆਂ PUNJ0301201814ਖੁਸ਼ੀਆਂ ਨਾਨ-ਟੀਚਿੰਗ ਸਟਾਫ਼ ਨਾਲ ਸਾਂਝੀਆਂ ਕਰਦਿਆਂ ਹੋਇਆ ਸਾਲ-2019 ਨੂੰ ਜੀ ਅਇਆਂ ਕਹਿਣ ਲਈ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਦਕਾ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।PUNJ0301201815
    ਇਸ ਮੌਕੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਵਲੋਂ ਮਿਊਜ਼ੀਕਲ ਬਾਲ, ਰੱਸਾਕਸੀ, ਪੈਦਲ ਚਾਲ, ਦੌੜ ਆਦਿ ਵੱਖ-ਵੱਖ ਖੇਡਾਂ ’ਚ ਭਾਗ ਲਿਆ ਗਿਆ।ਜਿਸ ’ਚ ਮਿਊਜ਼ੀਕਲ ਬਾਲ ’ਚੋਂ ਸੁਨੀਲ ਕੁਮਾਰ, ਰੱਸਾਕਸੀ ’ਚੋਂ ਗੁਰਵੇਲ ਸਿੰਘ ਅਤੇ ਟੀਮ, ਪੈਦਲ ਚਾਲ ’ਚੋਂ ਅਮਰਜੀਤ ਸਿੰਘ ਅਤੇ ਮੈਡਮ ਨਵਪ੍ਰੀਤ ਕੌਰ, ਦੌੜ ’ਚੋਂ ਰਵੇਲ ਸਿੰਘ ਜੇਤੂ ਰਹੇ।ਇਸ ਸਮੇਂ  ਮੁਲਾਜ਼ਮਾਂ ਨੇ ਗੀਤ, ਕਵਿਤਾ, ਵਾਰਾਂ ਅਤੇ ਚੁਟਕਲੇ ਸੁਣਾ ਕੇ ਹਾਜ਼ਰੀਨ ਦਾ ਮਨੋਰੰਜਨ ਕੀਤਾ।
    ਇਸ ਮੌਕੇ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਨਾਨ-ਟੀਚਿੰਗ ਸਟਾਫ਼ ਨੂੰ ਨਵੇਂ ਸਾਲ ਲਈ ਮੁਬਾਰਕਬਾਦ ਦਿੱਤੀ ਅਤੇ ਸਮੁੱਚੇ ਸਟਾਫ਼ ਨੂੰ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਮਿਹਨਤ ਅਤੇ ਲਗਨ ਨਾਲ ਕੰਮ ਨੂੰ ਕਰਨ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਧਰਮਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨੂੰ ਬਾਖੂਬੀ ਨਿਭਾਉਂਦਿਆ ਸਮੂਹ ਨਾਨ-ਟੀਚਿੰਗ ਸਟਾਫ਼ ਵਲੋਂ ਡਾ. ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply