Saturday, April 20, 2024

ਰਾਮਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਲੌਂਗੋਵਾਲ ਵੱਲੋਂ ਨਿੰਦਾ

ਸ੍ਰੀਨਗਰ ’ਚ ਸਿੱਖ ਨੌਜੁਆਨ ਦੀ ਹੱਤਿਆ ’ਤੇ ਵੀ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੋਰਿੰਡਾ ਨੇੜਲੇ ਪਿੰਡ ਰਾਮਗੜ੍ਹ ਦੇ ਗੁਰਦੁਆਰਾ Gobind Longowalਸਾਹਿਬ ’ਚ ਇਕ ਵਿਅਕਤੀ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਰਬ ਸਾਂਝੇ ਗੁਰੂ ਹਨ ਅਤੇ ਪਾਵਨ ਗੁਰਬਾਣੀ ਹਰ ਧਰਮ ਦੇ ਲੋਕਾਂ ਦੀ ਅਗਵਾਈ ਕਰਦੀ ਹੈ।ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਕਿਸੇ ਵੀ ਤਰ੍ਹਾਂ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਪਣੇ ਤੰਤਰ ਰਾਹੀਂ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਅਜਿਹੀ ਘਟੀਆ ਹਰਕਤ ਕਰਨ ਵਾਲੇ ਲੋਕਾਂ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਧਰਮ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਲੋਕ ਮਨੁੱਖਤਾ ਦੇ ਦੁਸ਼ਮਣ ਹਨ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਸੁਰੱਖਿਆ ਅਤੇ ਪਹਿਰੇਦਾਰੀ ਲਾਜ਼ਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ।
ਇਸੇ ਦੌਰਾਨ ਲੌਂਗੋਵਾਲ ਨੇ ਸ੍ਰੀਨਗਰ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਅਤਿਵਾਦੀਆਂ ਵੱਲੋਂ ਸਿੱਖ ਨੌਜੁਆਨ ਦੀ ਹੱਤਿਆਂ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਮਾਰੇ ਗਏ ਸਿਮਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਾਈ ਲੌਂਗੋਵਾਲ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੀ ਗਈ ਇਹ ਕਾਰਵਾਈ ਮਨੁੱਖੀ ਭਾਈਚਾਰੇ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਥੋੜ੍ਹੀ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply