Friday, April 26, 2024

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਜਨਵਰੀ ਗੁਰੂ ਘਰਾਂ `ਚ ਅਰਦਾਸ ਕਰਨ ਸੰਗਤਾਂ- ਲੌਂਗੋਵਾਲ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ SGPC Logoਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ਅਰਦਾਸ ਕਰਨ।
ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਿਥੇ ਪੀੜਤ ਧਿਰ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲੰਬੀ ਕਾਨੂੰਨੀ ਲੜਾਈ ਲਗਾਤਾਰ ਜਾਰੀ ਰੱਖੀ ਗਈ, ਉਥੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਰਦਾਸਾਂ ਵੀ ਕੀਤੀਆਂ ਜਾਂਦੀਆਂ ਰਹੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂ ਸਾਹਿਬ `ਤੇ ਪੂਰਨ ਵਿਸ਼ਵਾਸ ਹੈ ਅਤੇ ਇਸੇ ਦਾ ਸਦਕਾ ਹੀ ਅੱਜ ਸੱਜਣ ਕੁਮਾਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕਿਆ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਾਰੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਮਿਲਦੀਆਂ ਪੀੜਤਾਂ ਦੀ ਪੀੜਾ ਨਹੀਂ ਘਟੇਗੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਰਦਾਸ ਵਿਚ ਵੱਡੀ ਸ਼ਕਤੀ ਹੈ ਅਤੇ ਇਸ ਲਈ ਉਹ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਅੰਦਰ ਅਰਦਾਸ ਬੇਨਤੀ ਕਰਨ।ਉਨ੍ਹਾਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਦੋਸ਼ੀਆਂ ਖਿਲਾਫ ਸੰਘਰਸ਼ ਜਾਰੀ ਰੱਖਣ ਦੀ ਹੋਰ ਸ਼ਕਤੀ ਵੀ ਮਿਲੇਗੀ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply