Thursday, April 18, 2024

ਜੈਵਿਕ ਖੇਤੀ ਕਰਨ ਦੇ ਚਾਹਵਾਨ ਕਿਸਾਨਾਂ ਲਈ ਹੋਵੇਗਾ ਕਿਸਾਨ ਕਲੱਬ ਦਾ ਗਠਨ – ਡਾ. ਅਮਰੀਕ ਸਿੰਘ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ PUNJ0601201905ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ `ਚ ਕੀਤੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਅੰਸ਼ੁਮਨ ਕੁਮਾਰ ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਬ੍ਰਹਮ ਦਾਸ ਹਾਜ਼ਰ ਸਨ।
           ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਲ 2019 ਦੌਰਾਨ ਬਲਾਕ ਪਠਾਨਕੋਟ (ਸਮੇਤ ਸੁਜਾਨਪੁਰ, ਘਰੋਟਾ) ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬਲਾਕ ਪਠਾਨਕੋਟ, ਘਰੋਟਾ ਅਤੇ ਸੁਜਾਨਪੁਰ ਦੇ ਨੌਜਵਾਨ ਕਿਸਾਨਾਂ ਅੰਦਰ ਜੈਵਿਕ ਖੇਤੀ ਅਤੇ ਹੋਰ ਸਹਾਇਕ ਖੇਤੀ ਕਿੱਤਿਆਂ ਪ੍ਰਤੀ ਰੁਚੀ ਪੈਦਾ ਕਰਨ ਲਈ ਯੂਥ ਕਿਸਾਨ ਕਲੱਬ ਦਾ ਗਠਨ 31 ਜਨਵਰੀ ਤੱਕ ਕੀਤਾ ਜਾਵੇਗਾ।ਉਨ੍ਰਾਂ ਦੱਸਿਆ ਕਿ ਕਿਸਾਨ ਕਲੱਬ ਦਾ ਗਠਨ ਕਰਨ ਦੇ ਮਕਸਦ ਲਈ 17 ਜਨਵਰੀ ਨੂੰ ਸਥਾਨਕ ਬਲਾਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਿਸਾਨਾਂ ਦੀ ਮੀਟਿੰਗ ਹੋਵੇਗੀ।ਹਰੇਕ ਪਿੰਡ ਵਿਚੋਂ ਘੱਟੋ ਘੱਟ ਇੱਕ ਨੌਜਵਾਨ ਕਿਸਾਨ ਨੂੰ ਇਸ ਕਲੱਬ ਵਿੱਚ ਸ਼ਾਮਿਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਕਿਸਾਨ ਕਲੱਬ ਦੀ ਹਰੇਕ ਮਹੀਨੇ ਮੀਟਿੰਗ ਹੋਇਆ ਕਰੇਗੀ।ਜਿਸ ਵਿੱਚ ਖੇਤੀ ਅਤੇ ਹੋਰ ਤਕਨੀਕੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਇਆ ਕਰੇਗੀ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਇਆ ਕਰੇਗਾ।ਉਨਾਂ ਕਿਹਾ ਕਿ ਇਸ ਕਿਸਾਨ ਕਲੱਬ ਦਾ ਸੰਚਾਲਨ ਕਿਸਾਨ ਖੁਦ ਆਪ ਹੀ ਕਰਨਗੇ ਅਤੇ ਤਕਨੀਕੀ ਖੇਤੀ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਲੇਗੀ।ਉਨਾਂ ਕਿਹਾ ਕਿ ਸਾਲ 2019 ਦੌਰਾਨ ਵੱਖ ਵੱਖ ਦੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਕਿਸਾਨ ਉਤਪਾਦਕ ਸੰਗਠਨ ਬਣਾਏ ਜਾਣਗੇ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਕਿਸਾਨਾਂ ਦੀ ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ, ਕਿਸਾਨ  ਕਲੱਬ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ, ਉਹ ਆਪਣੇ ਹਲਕੇ ਦੇ ਖੇਤੀਬਾੜੀ ਉਪ ਨਿਰੀਖਕ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਵਿਕਾਸ ਅਫਸਰ ਜਾਂ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply