Thursday, April 25, 2024

ਪੰਜਾਬ ਦੀਆਂ ਜੇਲ੍ਹਾਂ `ਚ ਸੁਰੱਖਿਆ ਦੇ ਮੱਦੇਨਜ਼ਰ ਲਗਾਏ ਜਾਣਗੇ ਜੈਮਰ – ਸੁਖਜਿੰਦਰ ਰੰਧਾਵਾ

ਕਿਸਾਨਾਂ ਦਾ ਆਰਥਿਕ ਪੱਧਰ ਉਪਰ ਚੱਕਣ ਲਈ ਕੀਤੇ ਜਾ ਰਹੇ ਹਨ ਖ਼ਾਸ ਉਪਰਾਲੇ

PUNJ0701201911 ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਹਿਕਾਰਿਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ।ਕਿ ਆਮ ਆਦਮੀ ਪਾਰਟੀ ਦਾ ਭਵਿੱਖ ਹੁਣ ਸਾਰੇ ਲੋਕਾਂ ਦੇ ਸਾਹਮਣੇ ਹੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਪਾਰਟੀ ਤੋਂ ਅਸਤੀਫ਼ਾ ਦੇ ਗਏ, ਜਿਨ੍ਹਾ ਨੂੰ ਲੋਕਾਂ ਨੇ ਚੁਣ ਕੇ ਵਿਧਾਇਕ ਬਣਾਇਆ ਸੀ।ਲੋਕਾਂ ਨੂੰ ਉਮੀਦ ਸੀ ਕਿ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣਿਆ ਹੈ, ਉਹ ਅਸੈਂਬਲੀ ਵਿੱਚ ਉਨ੍ਹਾਂ ਦੀਆਂ ਮੰਗਾਂ ਰੱਖਣਗੇ ਅਤੇ ਲੋਕਾਂ ਦੀਆਂ ਉਮੀਦਾਂ `ਤੇ ਖਰ੍ਹੇ ਉਤਰਨਗੇ ਪਰ ਉਹ ਆਪਣੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਪਿੱਠ ਵਿਖਾ ਕੇ ਚਲੇ ਗਏ।ਇਸੇ ਤਰਾਂ ਸੁਖਪਾਲ ਸਿੰਘ ਖਹਿਰਾ ਦੇ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਝਾੜੂ ਪੂਰੀ ਤਰ੍ਹਾਂ ਨਾਲ ਖਿੱਲਰ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਸ਼੍ਰੀ ਰੰਧਾਵਾ ਅੱਜ ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿਖੇ ਗਰੀਨਲੈਂਡ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ। PUNJ0701201912
    ਫੱਤਰਕਾਰਾਂ ਦੇ ਕਰਜਾ ਮੁਆਫ਼ੀ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਉਨ੍ਹਾਂ ਦੇ ਕਰਜ਼ਾ ਮੁਆਫ਼ੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਤੋਂ ਇਲਾਵਾ ਖੇਤ ਮਜ਼ਦੂਰਾਂ ਦੇ ਵੀ ਸੂਬੇ ਵਿੱਚ 610 ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਨ ਜਾ ਰਹੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਤਮ-ਹੱਤਿਆ ਕਿਸੇ ਵੀ ਚੀਜ਼ ਦਾ ਹੱਲ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸੇ ਲੜੀ ਤਹਿਤ ਸੂਬੇ ਵਿੱਚ ਮਿਲਕ ਪਲਾਂਟ ਖੋਲ੍ਹੇ ਜਾ ਰਹੇ ਹਨ।ਅਜਿਹੇ ਹੀ ਇੱਕ 310 ਕਰੋੜ ਦੀ ਲਾਗਤ ਵਾਲੇ ਮਿਲਕ ਪਲਾਂਟ ਦਾ ਪਿਛਲੇ ਦਿਨੀਂ ਬੱਸੀ ਪਠਾਣਾਂ ਵਿਖੇ ਉਦਘਾਟਨ ਕੀਤਾ ਗਿਆ, ਜਿਸ ਵਿੱਚ ਰੋਜ਼ਾਨਾ 11 ਲੱਖ ਲੀਟਰ ਦੁੱਧ ਤਿਆਰ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਸਹਾਇਕ ਧੰਦਿਆਂ ਨੂੰ ਉਤਸ਼ਾਹ ਮਿਲੇਗਾ, ਉਥੇ ਕਿਸਾਨਾਂ ਦੀ ਵੀ ਆਰਥਿਕ ਪੱਖੋਂ ਸਥਿਤੀ ਮਜ਼ਬੂਤ ਹੋਵੇਗੀ।
    ਜੇਲ੍ਹਾਂ ਵਿੱਚ ਮੋਬਾਇਲ ਫੋਨ ਮਿਲਣ ਦੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ `ਤੇ ਸ਼ੀ੍ਰ ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਜੈਮਰ ਸਿਸਟਮ ਲਈ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਜਲਦ ਹੀ ਪੰਜਾਬ ਦੀਆਂ ਜੇਲ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਜੈਮਰ ਲਗਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮਨ ਬਦਲਣ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਜਦ ਉਹ ਸਜਾ ਕੱਟ ਕੇ ਬਾਹਰ ਆਉਣ `ਤੇ ਉਹ ਇੱਕ ਜ਼ਿੰਮੇਵਾਰ ਨਾਗਰਿਕ ਦੇ ਰੂਪ `ਚ ਸਮਾਜ ਵਿੱਚ ਵਿਚਰਨ।
    ਇਨਾਮ ਵੰਡ ਸਮਾਰੋਹ ਦੌਰਾਨ ਰੰਧਾਵਾ ਵਲੋਂ ਗਰੀਨਲੈਂਡ ਸਕੂਲ ਦੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਹਾਸਲ ਕਰਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ।
    ਇਸ ਮੌਕੇ ਐਸ.ਐਸ.ਪੀ ਮਾਨਸਾ ਮਨਧੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਬੁਢਲਾਡਾ ਆਦਿਤਯ ਡੱਚਲਵਾਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਡੀ.ਐਸ.ਪੀ ਸਰਬਜੀਤ ਸਿੰਘ,  ਹਲਕਾ ਇੰਚਾਰਜ ਮਾਨਸਾ ਡਾ. ਮਨੋਜ ਬਾਲਾ ਬਾਂਸਲ, ਹਲਕਾ ਇੰਚਾਰਜ ਬੁਢਲਾਡਾ ਸ਼੍ਰੀਮਤੀ ਰਣਜੀਤ ਕੌਰ ਭੱਟੀ, ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ, ਸ਼ੋਸ਼ਲ ਮੀਡੀਆ ਇੰਚਾਰਜ ਅਮੋਲਿਕ ਰਤਨ ਸਿੰਘ ਅਤੇ ਰਾਮ ਸਿੰਘ ਸਰਦੂਲਗੜ੍ਹ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply